Mohali News : ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

By : BALJINDERK

Published : Jan 17, 2025, 7:33 pm IST
Updated : Jan 17, 2025, 7:33 pm IST
SHARE ARTICLE
file photo
file photo

Mohali News : ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ

Mohali News in Punjabi : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

(For more news apart from  Trials of Punjab teams for All India Services Chess Tournament on January 20 News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement