Big Breaking ਦਿਨ ਦਿਹਾੜੇ ਬੰਦੂਕ ਦੀ ਨੋਕ 'ਤੇ ਲੁੱਟਿਆ ਲੁਧਿਆਣਾ ਦਾ ਬੈਂਕ
Published : Feb 17, 2020, 12:48 pm IST
Updated : Feb 17, 2020, 1:01 pm IST
SHARE ARTICLE
File Photo
File Photo

ਗੋਲਡ ਲੋਨ ਦੇਣ ਵਾਲੇ ਬੈਂਕ ਵਿਚ ਹੋਈ ਚੋਰੀ

 ਲੁਧਿਆਣਾ- ਲੁਧਿਆਣਾ ਵਿਚ ਚੋਰੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਇਹ ਚੋਰੀ ਦਿਨ ਦਿਹਾੜੇ ਹੀ ਬੰਦੂਕ ਦੀ ਨੋਕ ਤੇ ਕੀਤੀ ਗਈ ਹੈ। ਦੱਸ ਦਈਏ ਕਿ ਇਹ ਚੋਰੀ 4 ਅਣਪਛਾਤਿਆਂ ਵੱਲੋਂ ਕੀਤੀ ਗਈ ਹੈ। ਲੁਟੇਰਿਆਂ ਨੇ ਕਰੀਬ 30 ਕਿਲੋ ਸੋਨਾ ਚੋਰੀ ਕੀਤਾ ਹੈ। ਦੱਸ ਦਈਏ ਕਿ ਅੱਜ ਕੱਲ੍ਹ ਚੋਰਾਂ ਦਾ ਜਿਗਰਾਂ ਬਹੁਤ ਵੱਡਾ ਹੋ ਗਿਆ ਹੈ।

RobberyFile Photo

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਤੋਂ ਇਕ ਮਾਮਲਾ ਸਾਹਮਣੇ ਆਇਆ ਸੀ ਜਿੱਥੇ 4 ਲੁਟੇਰਿਆਂ ਨੇ ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਜਾ ਰਹੇ ਇਕ ਦੀਪਕ ਨਾਂ ਦੇ ਮੁੰਡੇ ਨੂੰ ਘੇਰ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਲੁਟੇਰੇ ਦੀਪਕ ਕੋਲੋਂ ਪਿਸਟਲ ਦੀ ਨੋਕ ‘ਤੇ 4 ਲੱਖ ਰੁਪਏ ਨਕਦੀ ਸਣੇ ਐਕਟਿਵਾ ਲੈ ਕੇ ਫ਼ਰਾਰ ਹੋ ਗਏ। 

RobberyFile Photo

ਉੱਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਰਣਜੀਤ ਐਵੀਨਿਊ ਇਲਾਕੇ ‘ਚ ਕੁੱਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਉਹਨਾਂ ਕਿਹਾ ਸੀ ਮਾਮਲਾ ਦਰਜ ਕਰ ਕੇ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਦੀਪਕ ਇੱਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 3 ਸਾਲ ਪਹਿਲਾਂ ਵੀ ਉਸ ਨਾਲ ਗਰਨਿ ਐਵੀਨਿਊ ਵਿਚਾਲੇ ਜਨਤਾ ਮੰਦਰ ਕੋਲ ਪੰਜ ਲੱਖ ਦੀ ਲੁੱਟ ਹੋਈ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।

Ranjeet AveisRanjrt Avenue

ਲੱਖਾਂ ਦੀ ਲੁੱਟ ਦੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਰਣਜੀਤ ਐਵੀਨਿਊ ਡੀਸੀਪੀ ਡਿਟੈਕਟਿਵ ਮੁਖਵਿੰਦਰ ਸਿੰਘ ਭੁੱਲਰ, ਏਸੀਪੀ ਇੰਵੈਸਟੀਗੇਸ਼ਨ ਪਲਵਿੰਦਰ ਸਿੰਘ, ਸੀਆਈਏ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਅਤੇ ਥਾਣੇ ਦੇ ਐਸਐਚਓ ਕਮਲਜੀਤ ਸਿੰਘ ਨੇ ਵਾਰਦਾਤ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਸ਼ਹਿਰ ਵਿਚ ਹਾਈ ਅਲਰਟ ਕਰਦੇ ਹੋਏ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement