ਸੁਰੱਖਿਆ ਦੇ ਸਖ਼ਤ ਪ੍ਰਬੰਧ ਵਿਚਕਾਰ ਜਲਦ ਆਉਣਗੇ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਚੋਣਾਂ ਦੇ ਨਤੀਜੇ
Published : Feb 17, 2021, 9:51 am IST
Updated : Feb 17, 2021, 9:51 am IST
SHARE ARTICLE
Punjab Municipal Election 2021
Punjab Municipal Election 2021

ਇਸ ਦੇ ਨਾਲ ਹੀ ਆਜ਼ਾਦ ਉਮੀਦਵਾਰਾਂ 'ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ

ਚੰਡੀਗੜ੍ਹ - 14 ਫਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਹੋਈ ਵੋਟਿੰਗ ਦੇ ਨਤੀਜਿਆਂ ਦਾ ਐਲ਼ਾਨ ਅੱਜ ਕੀਤਾ ਜਾਵੇਗਾ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨ ਅਨੁਸਾਰ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿਚ ਹਨ। 

Election Results TodayElection Results Today

ਨਤੀਜਿਆਂ ਨੂੰ ਲੈ ਕੇ ਪੁਲਿਸ ਵਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਸ਼ੁਰੂ ਹੋ ਚੁੱਕੀ ਹੈ। ਖੰਨਾ ਵਿਖੇ ਗਿਣਤੀ ਸ਼ੁਰੂ ਹੁੰਦੇ ਹੀ ਪਹਿਲਾਂ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਚੋਣ ਗਿਣਤੀ ਵਾਲੀ ਥਾਂ ਦੇ ਨੇੜੇ ਇਕੱਠੇ ਹੋਏ ਦਿਖਾਈ ਦੇ ਰਹੇ ਹਨ। ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ ਅੱਜ ਪਠਾਨਕੋਟ ਦੇ ਐਸ ਐਮ ਡੀ ਆਰ ਐਸ ਡੀ ਕਾਲਜ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿਚ ਸ਼ੁਰੂ ਹੋ ਗਈ ਹੈ।

Punjab Municipal Election 2021Punjab Municipal Election 2021

ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਦੀਆਂ 14 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 9 ਵਜੇ ਸਥਾਨਕ ਜੇ. ਆਰ. ਪੌਲੀਟੈਕਨਿਕ ਕਾਲਜ 'ਚ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਆਜ਼ਾਦ ਉਮੀਦਵਾਰਾਂ 'ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਟਾਲਾ ਨਗਰ ਨਿਗਮ ਦੀਆਂ ਚੋਣਾਂ ਦੀ ਗਿਣਤੀ ਅੱਜ ਬਟਾਲਾ ਦੇ ਬੇਰਿੰਗ ਕਾਲਜ ਵਿਚ ਸ਼ੁਰੂ ਹੋ ਗਈ ਹੈ, ਜਿਸ ਦੇ ਜਲਦੀ ਹੀ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

electionelection

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement