ਬਿਕਰਮ ਚਹਿਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ
Published : Feb 17, 2022, 11:59 pm IST
Updated : Feb 17, 2022, 11:59 pm IST
SHARE ARTICLE
image
image

ਬਿਕਰਮ ਚਹਿਲ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ

20 ਫ਼ਰਵਰੀ ਨੂੰ ‘ਹਾਕੀ ਗੇਂਦ’ ਵਾਲਾ ਬਟਨ ਦਬਾਉਣ ਲਈ ਲੋਕ ਕਾਹਲੇ : ਬਿਕਰਮ ਚਹਿਲ
 

ਪਟਿਆਲਾ, ਸਨੌਰ, 17 ਫ਼ਰਵਰੀ (ਦਲਜਿੰਦਰ ਸਿੰਘ) : ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧੂੰਆਂਧਾਰ ਪ੍ਰਚਾਰ ਜਾਰੀ ਹੈ।
 ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰਾਂ ਵਲੋਂ ਬਿਕਰਮ ਚਹਿਲ ਦੇ ਹੱਕ ਵਿਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਨੌਜਵਾਨ, ਔਰਤਾਂ ਅਤੇ ਹਰ ਉਮਰ ਵਰਗ ਦੇ ਲੋਕਾਂ ਵਲੋਂ ਇਨ੍ਹਾਂ ਚੋਣ ਮੀਟਿੰਗਾਂ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। 
  ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਇਸ ਵਾਰ ਪੰਜਾਬ ਵਾਸੀਆਂ ਨੂੰ ਪੰਜਾਬ ਦਾ ਕਲਿਆਣ ਕਰਨ ਵਾਲੀ ਸਰਕਾਰ ਨੂੰ ਚੁਣਨਾ ਹੋਵੇਗਾ, ਇਸ ਦੇ ਨਾਲ ਹੀ ਬਿਕਰਮ ਚਹਿਲ ਨੇ ਕਿਹਾ ਕਿ ਉਨ੍ਹਾਂ ਕੋਲ ਹਲਕੇ ਦੇ ਸੰਪੂਰਨ ਵਿਕਾਸ ਲਈ ਰੋਡ ਮੈਪ ਤਿਆਰ ਹੈ, ਜਿਸ ਨੂੰ ਲਾਗੂ ਕਰਨ ਲਈ ਉਹ ਦਿਨ-ਰਾਤ ਇਕ ਕਰ ਦੇਣਗੇ ਅਤੇ ਹਲਕੇ ਨੂੰ ਤਰੱਕੀ ਦੀ ਰਾਹ ’ਤੇ ਤੋਰਨਗੇ, ਇਸ ਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰ ਇਕ ਵੋਟ ਬਿਕਰਮ ਚਹਿਲ ਦੇ ਹੱਕ ਵਿਚ ਪਵੇਗੀ, ਕਿਉਂਕਿ ਉਹ ਪਿਛਲੇ ਲੰਮੇ ਸਮੇਂ ਤੋਂ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਹੱਲ ਕਰਵਾਉਂਦੇ ਆਏ ਹਨ। 
  ਲੋਕਾਂ ਵਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਉਤਸ਼ਾਹਤ ਹੋ ਕੇ ਬਿਕਰਮ ਚਹਿਲ ਨੇ ਕਿਹਾ ਕਿ ਲੋਕਾਂ ਵਲੋਂ ਦਿਤਾ ਜਾ ਰਿਹਾ ਪਿਆਰ ਅਤੇ ਸਤਿਕਾਰ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਲਕੇ ਦੇ ਲੋਕ ਆਉਣ ਵਾਲੀ 20 ਤਰੀਕ ਨੂੰ ਪੰਜਾਬ ਲੋਕ ਕਾਂਗਰਸ ਦਾ ਹਾਕੀ ਗੇਂਦ ਵਾਲਾ ਬਟਨ ਦਬਾ ਕੇ ਉਨ੍ਹਾਂ ਨੂੰ ਜਿਤਾਉਣ ਲਈ ਕਾਹਲੇ ਹਨ।

ਫੋਟੋ ਨੰ 17ਪੀਏਟੀ. 23
ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮ ਚਹਿਲ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।     
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement