ਸਕੂਲ ਜਾ ਰਹੇ ਤਿੰਨ ਵਿਦਿਆਰਥੀਆਂ ਨੂੰ ਸਕੂਲੀ ਵੈਨ ਨੇ ਮਾਰੀ ਟੱਕਰ, ਇਕ ਦੀ ਮੌਤ

By : GAGANDEEP

Published : Feb 17, 2023, 1:18 pm IST
Updated : Feb 17, 2023, 1:18 pm IST
SHARE ARTICLE
photo
photo

ਮ੍ਰਿਤਕ ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਭਿੱਖੀਵਿੰਡ:  ਭਿੱਖੀਵਿੰਡ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ਤੇ ਸਕੂਲ ਵੈਨ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।  ਮੋਟਰਸਾਈਕਲ ਸਵਾਰ ਇਕ ਵਿਦਿਆਰਥੀ ਦੀ ਮੌਤ ਅਤੇ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਤਿੰਨੇ ਵਿਦਿਆਰਥੀ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਹਨ। ਜੋ ਸਕੂਲ ਜਾਣ ਲਈ ਪਿੰਡ ਡੱਲ ਤੋਂ ਆਪਣੇ ਮੋਟਰਸਾਈਕਲ 'ਤੇ ਆ ਰਹੇ ਸਨ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਲਈ ਖਰੀਦਦਾਰੀ ਕਰਨ ਗਏ ਮਾਪਿਆਂ ਨੂੰ ਟਰੱਕ ਨੇ ਦਰੜਿਆ, ਦੋਵਾਂ ਦੀ ਮੌਤ 

ਰਸਤੇ ਵਿੱਚ ਗਲਤ ਦਿਸ਼ਾ ਵੱਲੋਂ ਆਉਂਦੀ ਸਕੂਲ ਵੈਨ ਨਾਲ  ਉਹਨਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ । ਜਿਨ੍ਹਾਂ ਵਿੱਚੋਂ ਗੁਰਸਾਜਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਡੱਲ ਦੀ ਮੌਤ ਹੋ ਗਈ। ਜਦਕਿ ਸੁਖਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਡੱਲ ਅਤੇ ਅਰਸ਼ਦੀਪ ਸਿੰਘ ਵਾਸੀ ਡੱਲ ਜੋ ਗੰਭੀਰ ਜ਼ਖ਼ਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ ਹੈ।

 

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਸਿਰ ਸੀ 12 ਲੱਖ ਦਾ ਕਰਜ਼ਾ

ਪਿੰਡ ਡੱਲ ਦੇ ਸਰਪੰਚ ਪਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਭਤੀਜਾ ਆਪਣੇ ਦੋਸਤਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਵੇਰੇ ਸਕੂਲ ਜਾ ਰਿਹਾ ਸੀ ਕਿ ਭਿੱਖੀਵਿੰਡ ਤੋਂ ਡੱਲ ਵੱਲ ਆ ਰਹੀ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਜੋ ਦਸਵੀਂ ਜਮਾਤ 'ਚ ਪੜ੍ਹਦਾ ਸੀ, ਦੀ ਮੌਤ ਹੋ ਗਈ ਹੈ।  ਇਸ ਹਾਦਸੇ ਤੋਂ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement