Bribe News: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਕਾਨੂੰਗੋ ਗ੍ਰਿਫ਼ਤਾਰ
Published : Feb 17, 2024, 6:44 pm IST
Updated : Feb 17, 2024, 6:44 pm IST
SHARE ARTICLE
Sutantar Singh
Sutantar Singh

ਕਿਸੇ ਵਿਅਕਤੀ ਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਕੇਸ ਵਿਚ ਮਦਦ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਸੀ ਸੁਤੰਤਰ ਸਿੰਘ

Bribe News: ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement