Hoshiarpur News: ਵਿਦੇਸ਼ ਜਾਣ ਤੋਂ ਇਕ ਹਫਤਾ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Feb 17, 2024, 7:59 pm IST
Updated : Feb 17, 2024, 8:08 pm IST
SHARE ARTICLE
The youth died in a road accident Hoshiarpur News in punjabi
The youth died in a road accident Hoshiarpur News in punjabi

Hoshiarpur News: ਦੋ ਟਰੱਕਾਂ ਵਿਚਕਾਰ ਬੁਰੀ ਤਰ੍ਹਾਂ ਫਸੇ 2 ਭਰਾਵਾਂ ਦੀ ਸੀਸੀਟੀਵੀ ਹੋ ਰਹੀ ਵਾਇਰਲ

The youth died in a road accident Hoshiarpur News in punjabi : ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਬੱਸ ਸਟੈਂਡ 'ਤੇ ਦੋ ਟਰੱਕਾਂ ਵਿਚਾਲੇ ਦੋ ਭਰਾ ਫਸ ਗਏ। ਜਿਸ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜ਼ਖ਼ਮੀ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਪਛਾਣ ਦੀਪਕ ਕੁਮਾਰ ਅਤੇ ਰੋਸ਼ਨ ਲਾਲ ਵਜੋਂ ਹੋਈ ਹੈ। ਦੋਵੇਂ ਭਰਾ ਅਗਲੇ ਹਫਤੇ ਵਿਦੇਸ਼ ਜਾ ਰਹੇ ਸਨ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਗ੍ਰਿਫਤਾਰ

ਦੋਵੇਂ ਭਰਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਦੀਵਾਲਾ ਬੱਸ ਸਟੈਂਡ ਵੱਲ ਜਾ ਰਹੇ ਸਨ, ਜਦੋਂ ਉਹ ਬੱਸ ਸਟੈਂਡ ਤੋਂ ਲੰਘਣ ਲੱਗੇ ਤਾਂ ਅੱਗੇ ਜਾ ਰਿਹਾ ਟਰੱਕ ਰੁਕ ਗਿਆ। ਉਦੋਂ ਪਿੱਛੇ ਤੋਂ ਆ ਰਹੇ ਟਿੱਪਰ ਨੇ ਅੱਗੇ ਜਾ ਰਹੇ ਟਰੱਕ ਦੇ ਵਿਚਕਾਰ ਮੋਟਰਸਾਈਕਲ ਨੂੰ ਕੁਚਲ ਦਿਤਾ।

ਇਹ ਵੀ ਪੜ੍ਹੋ: Ludhiana News: ਗ੍ਰੰਥੀ ਪਤੀ ਨੇ ਪਤਨੀ ਦਾ ਕੀਤਾ ਕਤਲ, ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁੱਟਮਾਰ ਤੋਂ ਬਾਅਦ ਘੁੱਟਿਆ ਗਲਾ  

 

ਇਸ ਦੌਰਾਨ ਦੀਪਕ ਕੁਮਾਰ ਅਤੇ ਰੌਸ਼ਨ ਲਾਲ ਗੰਭੀਰ ਜ਼ਖ਼ਮੀ ਹੋ ਗਏ। ਬੱਸ ਸਟੈਂਡ ’ਤੇ ਇਕੱਠੇ ਹੋਏ ਲੋਕਾਂ ਨੇ ਬੜੀ ਮਿਹਨਤ ਨਾਲ ਦੋਵਾਂ ਭਰਾਵਾਂ ਨੂੰ ਟਿੱਪਰ ਹੇਠੋਂ ਬਾਹਰ ਕੱਢਿਆ ਅਤੇ ਗੜ੍ਹਦੀਵਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਦਸੂਹਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਦੀਪਕ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰੋਸ਼ਨ ਲਾਲ ਨੂੰ ਗੰਭੀਰ ਸੱਟਾਂ ਕਾਰਨ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਦੋਵੇਂ ਬੇਕਰੀ ਦਾ ਕੰਮ ਕਰਦੇ ਸਨ। ਉਹ ਅਗਲੇ ਹਫਤੇ ਵਿਦੇਸ਼ ਜਾ ਰਹੇ ਸਨ। ਇਸ ਮੌਕੇ ਗੜ੍ਹਦੀਵਾਲਾ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more Punjabi news apart from The youth died in a road accident Hoshiarpur News in punjabi,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement