Punjab News: ਮੋਗਾ ’ਚ 4 ਬੱਚਿਆਂ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ

By : PARKASH

Published : Feb 17, 2025, 12:43 pm IST
Updated : Feb 17, 2025, 12:43 pm IST
SHARE ARTICLE
Mother of 4 commits suicide in Moga
Mother of 4 commits suicide in Moga

Punjab News: ਆਰਥਕ ਤੰਗੀ ਤੋਂ ਪ੍ਰੇਸ਼ਾਨ ਸੀ ਔਰਤ, ਨਸ਼ੇ ਦਾ ਆਦੀ ਹੈ ਪਤੀ 

 

Punjab News: ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮਾਣੂੰਕੇ ਵਿਚ ਇਕ 37 ਸਾਲਾ ਔਰਤ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੇ ਏਐਸਆਈ ਰਘੁਵੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਰਘੁਵੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਜਸਵੀਰ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿਚ ਸੀ। ਉਸਦਾ ਪਤੀ ਬੇਅੰਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਕੋਈ ਕੰਮ ਨਹੀਂ ਕਰਦਾ ਸੀ। ਘਰ ’ਚ ਲਗਾਤਾਰ ਆਰਥਕ ਤੰਗੀ ਰਹਿੰਦੀ ਸੀ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਹ 4 ਬੱਚਿਆਂ ਦੀ ਮਾਂ ਸੀ।

ਮੌਕੇ ’ਤੇ ਜਾਂਚ ਦੌਰਾਨ ਪੁਲਿਸ ਨੂੰ ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਅਤੇ ਨਾ ਹੀ ਕੋਈ ਅਜਿਹਾ ਸਬੂਤ ਮਿਲਿਆ, ਜਿਸ ਤੋਂ ਇਹ ਕਿਹਾ ਜਾ ਸਕੇ ਕਿ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਬੇਅੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement