ਬੀਬੀ ਜਾਗੀਰ ਕੌਰ ਨੇ ਦਰਬਾਰ ਸਾਹਿਬ ਦੀ ਕਰੋੜਾਂ ਦੀ ਗੋਲਕ ਕੀਤੀ ਬਾਦਲਾਂ ਹਵਾਲੇ : ਸੁਖਪਾਲ ਖਹਿਰਾ
Published : Mar 17, 2019, 8:59 pm IST
Updated : Mar 17, 2019, 8:59 pm IST
SHARE ARTICLE
Sukhpal Khaira
Sukhpal Khaira

ਖਹਿਰਾ ਦੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅਪੀਲ, ਬੀਬੀ ਖਾਲੜਾ ਦਾ ਵਿਰੋਧ ਨਾ ਕੀਤਾ ਜਾਵੇ

ਚੰਡੀਗੜ੍ਹ (ਜਤਿੰਦਰ ਸਿੰਘ) : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਪੋਕਸਮੈਨ ਟੀਵੀ ’ਤੇ ਗੱਲਬਾਤ ਕਰਦਿਆਂ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਾਗੀਰ ਕੌਰ ’ਤੇ ਕਈ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਬੀਬੀ ਜਾਗੀਰ ਕੌਰ ਜੋ ਕਿ ਭ੍ਰਿਸ਼ਟਾਚਾਰ ਸਮਰਥਿਤ ਹਨ,

Sukhpal KhairaSukhpal Khaira

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਅਪਣੇ ਕਾਰਜਕਾਲ ਦੌਰਾਨ ਗਲਤ ਫ਼ਾਇਦਾ ਚੁੱਕਿਆ ਅਤੇ ਇੱਥੋਂ ਤੱਕ ਕਿ ਬੀਬੀ ਜਾਗੀਰ ਕੌਰ ਨੇ ਦਰਬਾਰ ਸਾਹਿਬ ਦੀ ਕਰੋੜਾਂ ਦੀ ਗੋਲਕ ਵੀ ਬਾਦਲਾਂ ਦੇ ਹਵਾਲੇ ਕਰ ਦਿਤੀ ਸੀ। ਉਨ੍ਹਾਂ ਕਿਹਾ ਕਿ ਬਾਬੀ ਜਾਗੀਰ ਕੌਰ ਨੇ ਅਪਣੇ ਕਾਰਜਕਾਲ ਦੌਰਾਨ 20 ਸਾਲਾਂ ਲਈ ਗੁਰਬਾਣੀ ਦੇ ਸਾਰੇ ਅਧਿਕਾਰ ਇਕੋ ਪੀਟੀਸੀ ਚੈਨਲ ਨੂੰ ਦੇ ਦਿਤੇ।

ਇਸ ਦੌਰਾਨ ਸੁਖਪਾਲ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਅਪੀਲ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਦਾ ਵਿਰੋਧ ਨਾ ਕੀਤਾ ਜਾਵੇ ਅਤੇ ਅਪਣਾ ਉਮੀਦਵਾਰ ਵਾਪਸ ਲਿਆ ਜਾਵੇ ਕਿਉਂਕਿ ਬੀਬੀ ਜਾਗੀਰ ਕੌਰ ਨੂੰ ਕਰਾਰੀ ਹਾਰ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement