ਨੌਜਵਾਨਾਂ ਨੇ ਕੀਤਾ Jio ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਲੋਕਾਂ ਨੂੰ ਕੀਤੀ Jio ਦੇ ਬਾਈਕਾਟ ਦੀ ਅਪੀਲ
Published : Mar 17, 2021, 5:13 pm IST
Updated : Mar 17, 2021, 5:13 pm IST
SHARE ARTICLE
Youth Kissan
Youth Kissan

ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿਥੇ ਸੰਘਰਸ਼ ਦਿੱਲੀ...

ਮਾਨਸਾ: ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿਥੇ ਸੰਘਰਸ਼ ਦਿੱਲੀ ਦੇ ਵੋਟਰਾਂ ਉੱਪਰ ਲੜਿਆ ਜਾ ਰਿਹਾ ਹੈ ਉਥੇ ਹੀ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ । ਅੱਜ ਨੌਜਵਾਨਾਂ ਨੇ ਮਾਨਸਾ ਜੀਓ ਦੇ ਦਫ਼ਤਰ ਅੱਗੇ ਖੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ ਅਤੇ ਲੋਕਾਂ ਨੂੰ  ਕੀਤੀ ਜੀਓ ਦੇ ਬਾਈਕਾਟ ਦੀ ਅਪੀਲ। ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਲਗਾਤਾਰ ਜਾਰੀ ਹੈ ਜਿੱਥੇ ਕਾਰਪੋਰੇਟ ਘਰਾਣਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Boicat of JioBoicat of Jio

ਉਸੇ ਲੜੀ ਤਹਿਤ ਅੱਜ ਮਾਨਸਾ ਵਿੱਚ ਨੌਜਵਾਨਾਂ  ਵੱਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਜੀਓ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨਾਂ ਨੇ ਕਿਹਾ  ਅਸੀਂ ਆਪਣਾ ਪੰਜਾਬ ਕਿਸਾਨ ਯੂਨੀਅਨ ਦਾ ਯੂਥ ਵਿੰਗ ਬਣਾਇਆ ਹੈ। ਕੇਂਦਰ ਸਰਕਾਰ ਤੇ ਤਿੱਖੇ ਵਾਰ ਕਰਦਿਆਂ ਨੌਜਵਾਨਾਂ ਨੇ ਕਿਹਾ ਕਿ ਹੁਣ ਤਕ ਕਿਸਾਨੀ ਅੰਦੋਲਨ ਵਿੱਚ 250 ਦੇ ਲਗਪਗ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ ਕੁਝ ਨੇ ਆਤਮਹੱਤਿਆ ਵੀ ਕੀਤੀ ਹੈ।

Youth ProtestYouth Protest

ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆ ਕੇ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਜਦੋਂ ਤਕ ਆਰਥਿਕ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ ਤਦ ਤਕ ਇਹ ਸਰਕਾਰਾਂ ਹਿੱਲਣ ਵਾਲੀਆਂ ਨਹੀਂ। ਨੌਜਵਾਨਾਂ ਨੇ ਕੇਂਦਰ ਸਰਕਾਰ ਦੀ ਨੀਤੀਆਂ ਨੂੰ ਗਲਤ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਪ੍ਰਾਈਵੇਟ ਕਰਨ ਵਿਚ ਲੱਗੀ ਹੋਈ ਹੈ ਜੋ ਅਸੀਂ ਕਦੇ ਵੀ ਬਰਦਾਸ਼ਤ  ਨਹੀਂ ਕਰਾਂਗੇ।

jiojio

ਨੌਜਵਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਅਸੀਂ ਲੋਕਾਂ ਨੂੰ ਜੀਓ ਦੇ ਬਾਈਕਾਟ ਦੀ ਅਪੀਲ ਇਸੇ ਤਰ੍ਹਾਂ ਕਰਦੇ ਰਹਾਂਗੇ ਅਤੇ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement