ਮਨੋਜ ਕਪੂਰ ਲਾਪਤਾ ਮਾਮਲਾ: CBI ਨੂੰ ਮੁੜ ਜਾਂਚ ਦੇ ਆਦੇਸ਼, 2014 ‘ਚ ਲਾਪਤਾ ਹੋਇਆ ਸੀ ਮਨੋਜ ਕਪੂਰ
Published : Mar 17, 2022, 9:30 pm IST
Updated : Mar 17, 2022, 9:30 pm IST
SHARE ARTICLE
Manoj Kapur Missing Case
Manoj Kapur Missing Case

ਸਾਲ 2014 ਵਿਚ ਫਰੀਦਕੋਟ ਦੇ ਮਨੋਜ ਕਪੂਰ ਦੇ ਲਾਪਤਾ ਹੋਣ ਦੀ ਘਟਨਾ ਨੂੰ ਲਗਭਗ 8 ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।


ਚੰਡੀਗੜ੍ਹ: ਸਾਲ 2014 ਵਿਚ ਫਰੀਦਕੋਟ ਦੇ ਮਨੋਜ ਕਪੂਰ ਦੇ ਲਾਪਤਾ ਹੋਣ ਦੀ ਘਟਨਾ ਨੂੰ ਲਗਭਗ 8 ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪਹਿਲਾਂ ਦੋ ਸਾਲ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਕੀਤੀ ਜਾਂਦੀ ਸੀ ਅਤੇ ਪਰਿਵਾਰ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ ਪਰ ਕੁਝ ਸਮਾਂ ਪਹਿਲਾਂ ਸੀਬੀਆਈ ਨੇ ਮੁਹਾਲੀ ਅਦਾਲਤ ਵਿਚ ਕੇਸ ਦੀ ਕਲੋਜ਼ਰ ਰਿਪੋਰਟ ਦਾਖਲ ਕਰ ਦਿੱਤੀ।

Manoj Kapur Missing CaseManoj Kapur Missing Case

ਮਨੋਜ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਤਰਾਜ਼ ਉਠਾਉਣ ਤੋਂ ਬਾਅਦ ਬੁੱਧਵਾਰ ਨੂੰ ਸੀਬੀਆਈ ਅਦਾਲਤ ਨੇ ਜਾਂਚ ਏਜੰਸੀ ਨੂੰ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ, ਜਿਸ ਤੋਂ ਬਾਅਦ ਪਰਿਵਾਰ ਨੂੰ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸੂਬੇ ਦੀ ਨਵੀਂ ਬਣੀ ਭਗਵੰਤ ਮਾਨ ਸਰਕਾਰ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ।

CBI CBI

ਸੀਬੀਆਈ ਅਦਾਲਤ ਦੇ ਤਾਜ਼ਾ ਹੁਕਮਾਂ ਤੋਂ ਬਾਅਦ ਮਨੋਜ ਦੀ ਭੈਣ ਨੀਤੂ ਕਪੂਰ ਨੇ ਕਿਹਾ ਕਿ 25 ਮਈ 2014 ਨੂੰ ਉਸ ਦੇ ਭਰਾ ਮਨੋਜ ਕਪੂਰ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਘਟਨਾ ਵਾਲੇ ਦਿਨ ਤੋਂ ਉਸ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।

Manoj Kapur Missing CaseManoj Kapur Missing Case

ਪਰਿਵਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਕੇਸ ਨੂੰ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਅਤੇ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਹਾਈ ਕੋਰਟ ਨੇ 30 ਜੂਨ 2016 ਨੂੰ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਪਰ ਪੁਲਿਸ ਵਾਂਗ ਸੀਬੀਆਈ ਵੀ ਅਜੇ ਤੱਕ ਉਸ ਦੇ ਭਰਾ ਦਾ ਕੋਈ ਸੁਰਾਗ ਨਹੀਂ ਲੱਭ ਸਕੀ। ਪਰਿਵਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਨੋਜ ਭਾਜਪਾ ਆਗੂ ਦੀ ਕੰਪਨੀ ਵਿਚ ਕੰਮ ਕਰਦਾ ਸੀ। ਉਹਨਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੂੰ ਉਮੀਦ ਦੀ ਨਵੀਂ ਕਿਰਨ ਦਿਖਾਈ ਦਿੱਤੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement