ਏ.ਆਈ. ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
Published : Mar 17, 2026, 6:16 pm IST
Updated : Mar 17, 2026, 6:16 pm IST
SHARE ARTICLE
SGPC takes strict notice of video that hurts Sikh sentiments through misuse of AI technology
SGPC takes strict notice of video that hurts Sikh sentiments through misuse of AI technology

ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਣਾ ਰਹੀ ਹੈ ਅਤੇ ਏ.ਆਈ. ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸ਼ੇਅਰ ਨਾ ਕਰਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement