'ਨਾਨਕ ਸ਼ਾਹ ਫ਼ਕੀਰ' ਦਾ ਪ੍ਰਦਰਸ਼ਨ ਜਾਰੀ ਰਹੇਗਾ : ਸੁਪਰੀਮ ਕੋਰਟ
Published : Apr 17, 2018, 2:57 am IST
Updated : Apr 17, 2018, 2:57 am IST
SHARE ARTICLE
Supreme Court
Supreme Court

ਫ਼ਿਲਮ ਨਿਰਮਾਤਾ ਵਲੋਂ ਸੀਨੀਅਰ ਐਡਵੋਕੇਟ ਆਰ.ਐਸ. ਸੂਰੀ ਨੇ ਅਦਾਲਤ ਨੂੰ ਦਸਿਆ ਕਿ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ 'ਚ ਇਸ ਫ਼ਿਲਮ ਦਾ ਪ੍ਰਦਰਸ਼ਨ ਹੋ ਗਿਆ ਹੈ।

 ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਸਿੱਖਾਂ ਦੇ ਪਹਿਲੇ ਗੁਰੂ ਦੇ ਜੀਵਨ 'ਤੇ ਆਧਾਰਤ ਖੇਤਰੀ ਫ਼ਿਲਮ 'ਨਾਨਕ ਸ਼ਾਹ ਫਕੀਰ' ਦੇ ਪ੍ਰਦਰਸ਼ਨ ਦੀ ਮਨਜ਼ੂਰੀ ਦੇਣ ਸਬੰਧੀ ਉਸ ਦਾ ਅੰਤਰਿਮ ਆਦੇਸ਼ ਬਰਕਰਾਰ ਰਹੇਗਾ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਧਨੰਜਯ ਵਾਈ. ਚੰਦਰਚੂੜ ਦੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਫ਼ਿਲਮ ਦੇ ਨਿਰਮਾਤਾ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦਲੀਲਾਂ 'ਤੇ 8 ਮਈ ਨੂੰ ਸੁਣਵਾਈ ਕੀਤੀ ਜਾਵੇਗੀ। ਫ਼ਿਲਮ ਨਿਰਮਾਤਾ ਵਲੋਂ ਸੀਨੀਅਰ ਐਡਵੋਕੇਟ ਆਰ.ਐਸ. ਸੂਰੀ ਨੇ ਅਦਾਲਤ ਨੂੰ ਦਸਿਆ ਕਿ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ 'ਚ ਇਸ ਫ਼ਿਲਮ ਦਾ ਪ੍ਰਦਰਸ਼ਨ ਹੋ ਗਿਆ ਹੈ।

Nanak Shah FakirNanak Shah Fakir

ਬੈਂਚ ਨੇ ਕਿਹਾ ਕਿ ਮੂਲ ਮੁੱਦਾ ਇਹ ਦੇਖਣਾ ਹੈ ਕਿ ਕੀ ਇਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀਆਂ ਗੱਲਾਂ ਨੂੰ ਸਹੀ ਤਰੀਕੇ ਨਾਲ ਪੇਸ਼ ਕੀਤੀਆਂ ਗਈਆਂ ਹਨ ਜਾਂ ਨਹੀਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੀਨੀਅਰ ਐਡਵੋਕੇਟ ਪੀ.ਐਸ. ਪਟਵਾਲੀਆ ਨੇ ਸਿੱਖਾਂ ਦੀ ਇਸ ਸੰਸਥਾ ਦੀ 2003 ਦੀ ਨੋਟੀਫੀਕੇਸ਼ਨ ਦਾ ਹਵਾਲਾ ਦਿਤਾ, ਜਿਸ 'ਚ ਸਪੱਸ਼ਟ ਰੂਪ ਨਾਲ ਕਿਹਾ ਗਿਆ ਸੀ ਕਿ ਕਿਸੇ ਵੀ ਵਿਅਕਤੀ ਨੂੰ 10 ਸਿੱਖ ਗੁਰੂਆਂ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ 'ਪੰਜ ਪਿਆਰਿਆਂ' ਦੇ ਜੀਵਨ ਨੂੰ ਪੇਸ਼ ਕਰਨ ਦੀ ਮਨਜ਼ੂਰੀ ਨਹੀਂ ਦਿਤੀ ਜਾ ਸਕਦੀ। ਸੁਪਰੀਮ ਕੋਰਟ ਨੇ ਫ਼ਿਲਮ 'ਤੇ ਪਾਬੰਦੀਆਂ ਲਗਾਉਣ ਲਈ 10 ਅਪ੍ਰੈਲ ਨੂੰ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦੇ ਹੋਏ ਇਸ ਦੇ ਪ੍ਰਦਰਸ਼ਨ ਦਾ ਰਸਤਾ ਸਾਫ਼ ਕਰ ਦਿਤਾ ਸੀ। ਇਹ ਫ਼ਿਲਮ 13 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement