ਬਠਿੰਡਾ ’ਚ ਲੜਕੀ ਦੀ ਨਗਨ ਅਵਸਥਾ ’ਚ ਸਿਰ ਕੱਟੀ ਲਾਸ਼ ਬਰਾਮਦ
Published : Apr 17, 2019, 1:25 pm IST
Updated : Apr 17, 2019, 1:25 pm IST
SHARE ARTICLE
Dead Body of Girl recovered from Bathinda
Dead Body of Girl recovered from Bathinda

ਪੁਲਿਸ ਜਾਂਚ ਜਾਰੀ

ਬਠਿੰਡਾ: ਬਠਿੰਡਾ ਸ਼ਹਿਰ ਦੇ ਸਾਈਂ ਨਗਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਕੁੜੀ ਦੀ ਨਗਨ ਅਵਸਥਾ 'ਚ ਸਿਰ ਕੱਟੀ ਲਾਸ਼ ਬਰਾਮਦ ਹੋਈ। ਦੱਸ ਦਈਏ ਕਿ ਲੜਕੀ ਦਾ ਧੜ ਇਕ ਰਜਵਾਹੇ ’ਚੋਂ ਬਰਾਮਦ ਕੀਤਾ ਗਿਆ, ਜਦਕਿ ਉਸ ਦਾ ਸਿਰ ਕਰੀਬ ਡੇਢ ਕਿੱਲੋਮੀਟਰ ਦੀ ਦੂਰੀ 'ਤੇ ਰਸਤੇ ਤੋਂ ਮਿਲਿਆ ਹੈ। ਉੱਥੇ ਹੀ ਪੁਲਿਸ ਵਲੋਂ ਲੜਕੀ ਦੇ ਕੱਪੜੇ ਬਰਾਮਦ ਕੀਤੇ ਗਏ ਹਨ।

CrimeCrime

ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਘਟਨਾ ਪਿਛਲੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਖ਼ੌਫ਼ ਦਾ ਮਾਹੌਲ ਬਣਿਆ ਹੋਇਆ ਹੈ। ਫ਼ਿਲਹਾਲ ਪੁਲਿਸ ਇਸ ਭੇਤ ਭਰੇ ਕਤਲ ਦੀ ਗੁੱਥੀ ਸੁਲਝਾਉਣ ਵਿਚ ਲੱਗੀ ਹੋਈ ਹੈ। ਇਸ ਘਟਨਾ ਨੂੰ ਕਿਸ ਤਰ੍ਹਾਂ ਤੇ ਕਿਸ ਵਲੋਂ ਅੰਜਾਮ ਦਿਤਾ ਗਿਆ ਹੈ ਇਹ ਤਾਂ ਹੁਣ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement