ਪਰਲ-ਕਰਾਊਨ ਚਿੱਟ ਫ਼ੰਡ ਕੰਪਨੀਆਂ ਕੋਲੋਂ ਵਸੂਲੀ ਸਮੇਂ ਦੀ ਜ਼ਰੂਰਤ : ਹਰਪਾਲ ਸਿੰਘ ਚੀਮਾ
Published : Apr 17, 2020, 11:00 am IST
Updated : Apr 17, 2020, 11:00 am IST
SHARE ARTICLE
File photo
File photo

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਚਿੱਟ ਫ਼ੰਡ ਕੰਪਨੀਆਂ ਦੀਆਂ ਠੱਗੀਆਂ ਦਾ ਸ਼ਿਕਾਰ ਹੋਏ ਹਜ਼ਾਰਾਂ

ਚੰਡੀਗੜ੍ਹ, 16 ਅਪ੍ਰੈਲ (ਨੀਲ ਭਲਿੰਦਰ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਚਿੱਟ ਫ਼ੰਡ ਕੰਪਨੀਆਂ ਦੀਆਂ ਠੱਗੀਆਂ ਦਾ ਸ਼ਿਕਾਰ ਹੋਏ ਹਜ਼ਾਰਾਂ ਪੰਜਾਬੀਆਂ ਲਈ ਕੋਰੋਨਾਵਾਇਰਸ ਕਾਰਨ ਲੱਗੇ ਕਰਫ਼ਿਊ (ਲੌਕਡਾਊਨ) ਬਹੁਤ ਜ਼ਿਆਦਾ ਭਾਰੂ ਪੈਂਦਾ ਜਾਂਦਾ ਹੈ। ਇਸ ਲਈ ਸਰਕਾਰ ਪਹਿਲ ਦੇ ਆਧਾਰ 'ਤੇ ਪਰਲ ਅਤੇ ਕਰਾਊਨ ਵਰਗੀਆਂ ਠੱਗ ਬਾਜ਼ ਚਿੱਟ ਫ਼ੰਡ ਕੰਪਨੀਆਂ ਕੋਲੋਂ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪੈਸੇ ਵਾਪਸ ਕਰਾਉਨ ਲਈ ਸਿੱਧੀ ਦਖ਼ਲ ਅੰਦਾਜ਼ੀ ਕਰੇ।

File photoFile photo

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ (ਬਰਨਾਲਾ), ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ), ਰੁਪਿੰਦਰ ਕੌਰ ਰੂਬੀ (ਬਠਿੰਡਾ ਦਿਹਾਤੀ) ਅਤੇ ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ) ਨੇ ਕਿਹਾ ਕਿ ਪਰਲ ਅਤੇ ਕਰਾਊਨ ਵਰਗੀਆਂ ਚਿੱਟ ਫ਼ੰਡ ਕੰਪਨੀਆਂ ਤੋਂ ਪੀੜਤ ਪਰਿਵਾਰਾਂ ਨੂੰ ਇਸ ਸਮੇਂ ਪੈਸੇ ਵਾਪਸ ਕਰਵਾ ਕੇ ਸਰਕਾਰ ਇਨਸਾਫ਼ ਦੇਵੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਹਲਕੇ ਦਿੜ੍ਹਬਾ (ਸੰਗਰੂਰ) 'ਚ ਇੱਕ-ਇੱਕ ਪਿੰਡ 'ਚੋਂ ਸੈਂਕੜੇ ਲੋਕਾਂ ਨਾਲ ਪਰਲ ਅਤੇ ਕਰਾਊਨ ਨੇ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰੀਆਂ ਹਨ।

ਪੂਰੇ ਪੰਜਾਬ ਸਮੇਤ ਦੇਸ਼ ਭਰ 'ਚ ਲੱਖਾਂ ਦੀ ਗਿਣਤੀ 'ਚ ਲੋਕਾਂ ਨੂੰ ਇਨ੍ਹਾਂ ਚਿੱਟ ਫ਼ੰਡ ਕੰਪਨੀਆਂ ਨੇ ਸ਼ਰੇਆਮ ਠਗਿਆ, ਪਰੰਤੂ ਸਰਕਾਰਾਂ ਅਜੇ ਤੱਕ ਇਨਸਾਫ਼ ਨਹੀਂ ਦਿਵਾ ਸਕੀਆਂ। 'ਆਪ' ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕੋਲ ਇਨ੍ਹਾਂ ਪੀੜਤਾਂ ਨੂੰ ਇਨਸਾਫ਼ ਦੇਣ ਦਾ ਇਹ ਸੁਨਹਿਰੀ ਮੌਕਾ ਹੈ, ਜੇਕਰ ਸਰਕਾਰ ਇਸ ਔਖੀ ਘੜੀ 'ਚ ਇਨ੍ਹਾਂ ਚਿੱਟ ਫ਼ੰਡ ਕੰਪਨੀਆਂ ਕੋਲੋਂ ਪੀੜਤਾਂ ਨੂੰ ਪੈਸੇ ਵਾਪਸ ਕਰਵਾ ਦਿੰਦੀ ਹੈ ਤਾਂ 'ਆਪ' ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਕੈਪਟਨ ਸਰਕਾਰ ਦੀ ਸ਼ਲਾਘਾ ਕਰੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement