ਤਾਲਾਬੰਦੀ ਦੀ ਉਲੰਘਣਾ ਕਰਨ 'ਤੇ ਲਵਲੀ ਯੂਨੀਵਰਸਿਟੀ ਨੂੰ ਨੋਟਿਸ ਜਾਰੀ
Published : Apr 17, 2020, 11:16 pm IST
Updated : Apr 17, 2020, 11:16 pm IST
SHARE ARTICLE
LPU
LPU

ਤਾਲਾਬੰਦੀ ਦੀ ਉਲੰਘਣਾ ਕਰਨ 'ਤੇ ਲਵਲੀ ਯੂਨੀਵਰਸਿਟੀ ਨੂੰ ਨੋਟਿਸ ਜਾਰੀ

ਜਲੰਧਰ, 17 ਅਪ੍ਰੈਲ (ਸ਼ਰਮਾ): ਯੂਨੀਵਰਸਿਟੀ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਨੂੰ ਦੇਸ਼ ਭਰ ਅੰਦਰ ਲਾਗੂ 'ਲਾਕਡਾਊਨ' ਨਿਯਮਾਂ ਦੀ ਉਲੰਘਣਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਨੋਟਿਸ ਅਨੁਸਾਰ 'ਲਾਕ ਡਾਊਨ' ਦੀਆਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਗਾਈਡਲਾਈਨਜ਼ ਦੀ ਉਲੰਘਣਾ ਕਰਦਿਆਂ ਯੂਨੀਵਰਸਿਟੀ ਦੇ ਅੰਦਰ ਵਿਦਿਆਰਥੀ ਅਤੇ ਸਟਾਫ਼ ਮਿਲਾ ਕੇ 3200 ਦੇ ਕਰੀਬ ਲੋਕਾਂ ਨੂੰ ਰੱਖ਼ਿਆ ਗਿਆ ਜੋ ਕਿ ਕੋਰੋਨਾ ਦੇ ਪਸਾਰ ਲਈ ਖ਼ਤਰਨਾਕ ਮੰਨਿਆ ਜਾ ਰਿਹਾ ਹੈ। ਇਸ ਨੋਟਿਸ ਵਿਚ ਕਿਹਾ ਗਿਆ ਹੈ ਕਿ ਇਹ ਦੱਸਿਆ ਜਾਵੇ ਕਿ ਇਨ੍ਹਾਂ ਗੰਭੀਰ ਉਲੰਘਣਾਵਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਦੀ 'ਐਨ.ਉ.ਸੀ.' ਰੱਦ ਕਿਉਂ ਨਾ ਕਰ ਦਿੱਤੀ ਜਾਵੇ। ਇਸ ਨੋਟਿਸ ਦੀ ਕਾਪੀ ਕਪੂਰਥਲਾ ਦੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਭੇਜੀ ਗਈ ਹੈ।

LPULPU

ਦੋ ਸਫ਼ਿਆਂ ਦੇ ਅੰਗਰੇਜ਼ੀ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਂਅ ਜਾਰੀ ਇਸ ਨੋਟਿਸ ਵਿਚ ਯੂਨੀਵਰਸਿਟੀ 'ਤੇ ਲਗਾਇਆ ਗਿਆ ਸਭ ਤੋਂ ਗੰਭੀਰ ਦੋਸ਼ ਇਹ ਹੈ ਕਿ ਯੂਨੀਵਰਸਿਟੀ ਨੇ ਕੇਵਲ ਪ੍ਰਧਾਨ ਮੰਤਰੀ, ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੀ ਨਹੀਂ ਕੀਤੀ ਸਗੋਂ ਪ੍ਰਸ਼ਾਸ਼ਨ ਨੂੰ ਇਹ ਸੂਚਿਤ ਕੀਤਾ ਸੀ ਕਿ ਯੂਨੀਵਰਸਿਟੀ ਬੰਦ ਹੈ ਅਤੇ ਵਿਦਿਆਰਥੀਆਂ ਤੋਂ ਖ਼ਾਲੀ ਕਰਵਾ ਲਈ ਗਈ ਹੈ, ਜਦਕਿ ਅਸਲ ਵਿਚ ਇੰਜ ਨਹੀਂ ਕੀਤਾ ਗਿਆ ਸੀ। ਸਾਬਕਾ ਐਮ.ਪੀ., ਸਾਬਕਾ ਮੰਤਰੀ ਅਤੇ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਸ ਯੂਨੀਵਰਸਿਟੀ ਵੱਲੋਂ ਲਾਕਡਾਊਨ ਅਤੇ ਪੰਜਾਬ ਵਿਚ ਕਰਫ਼ਿਊ ਦੌਰਾਨ ਸਰਕਾਰੀ ਹਦਾਇਤਾਂ ਦੇ ਉਲਟ ਹਜ਼ਾਰਾਂ ਵਿਦਿਆਰਥੀਆਂ ਅਤੇ ਕੁਝ ਸਟਾਫ਼ ਮੈਂਬਰਾਂ ਨੂੰ ਕਥਿਤ ਤੌਰ 'ਤੇ ਬਿਨਾਂ ਸੋਸ਼ਲ ਡਿਸਟੈਂਸਿੰਗ ਅਤੇ ਹੋਰ ਇਹਤਿਆਤ ਲਏ ਹੋਸਟਲ ਦੇ ਅੰਦਰ ਰੱਖਣ ਸੰਬੰਧੀ ਮੁੱਦਾ ਜ਼ੋਰ ਸ਼ੋਰ ਨਾਲ ਉਠਾਇਆ ਸੀ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement