ਨਵਾਂਸ਼ਹਿਰ 'ਚ ਹੁਣ ਤਕ 469 ਵਿਅਕਤੀਆਂ ਦੇ ਨਮੂਨਿਆਂ 'ਚੋਂ 425 ਨੈਗੇਟਿਵ
Published : Apr 17, 2020, 9:26 am IST
Updated : Apr 17, 2020, 9:26 am IST
SHARE ARTICLE
File photo
File photo

ਕੋਵਿਡ ਪੀੜਤਾਂ ਦੇ ਦੁਬਾਰਾ ਲਏ ਨਮੂਨਿਆਂ 'ਚ 16 ਹੋਏ ਠੀਕ

ਨਵਾਂਸ਼ਹਿਰ, 16 ਅਪ੍ਰ੍ਰ੍ਰੈਲ (ਅਮਰੀਕ ਸਿੰਘ ਢੀਂਡਸਾ): ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਅੱਜ ਇੱਥੇ ਦਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਰੋਕਥਾਮ ਤਹਿਤ ਹੁਣ ਤੱਕ 469 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚੋਂ 425 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜਦਕਿ 25 ਸੈਂਪਲਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 19 'ਤੇ ਹੀ ਸਥਿਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ 'ਚ ਇਲਾਜ ਅਧੀਨ ਕੋਵਿਡ-19 ਪੀੜਤਾਂ 'ਚੋਂ 17 ਦੀ ਰੀਸੈਂਪਲਿੰਗ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚੋਂ 16 ਕੇਸਾਂ ਦੇ ਠੀਕ ਹੋਣ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਜਦਕਿ 17ਵੇਂ ਮਾਮਲੇ ਦੀ ਦੂਸਰੀ ਟੈਸਟ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

File photoFile photo

ਉਨ੍ਹਾਂ ਦੱਸਿਆ ਕਿ ਆਈਸੋਲੇਸ਼ਨ 'ਚ ਕੁੱਲ 18 ਮਰੀਜ਼ ਲਿਆਂਦੇ ਗਏ ਸਨ, ਜਿਨ੍ਹਾਂ 'ਚੋਂ 18 ਵੇਂ ਮਰੀਜ਼ ਦਾ ਵੀ ਅੱਜ ਆਈਸੋਲੇਸ਼ਨ ਸਮਾਂ ਪੂਰਾ ਹੋਣ ਬਾਅਦ ਸੈਂਪਲ ਲਿਆ ਗਿਆ ਹੈ।ਡਾ. ਭਾਟੀਆ ਅਨੁਸਾਰ ਜ਼ਿਲ੍ਹੇ 'ਚ ਕੋਵਿਡ-19 ਨੂੰ ਲੈ ਕੇ ਕੀਤੇ ਜਾ ਰਹੇ ਟੈਸਟ ਹੁਣ ਲੱਛਣਾਂ 'ਤੇ ਆਧਾਰਿਤ ਹਨ ਅਤੇ ਜਿਸ ਕਿਸੇ ਵਿੱਚ ਵੀ ਇਹ ਲੱਛਣ ਸਾਹਮਣੇ ਆਉਂਦੇ ਹਨ, ਉਸ ਦੀ ਤੁਰੰਤ ਸੈਂਪਲਿੰਗ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ 30 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ ਜਿਵੇਂ ਕਿ ਤੇਜ਼ ਬੁਖਾਰ, ਸੁੱਕੀ ਖੰਘ ਅਤੇ ਸਾਹ ਲੈਣ 'ਚ ਤਕਲੀਫ਼ ਆਦਿ ਹੋਣ 'ਤੇ ਜ਼ਿਲ੍ਹੇ ਦੇ ਕੋਵਿਡ ਕੰਟਰੋਲ ਰੂਮ 01823-227471 'ਤੇ ਸੂਚਿਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਕੰਟਰੋਲ ਰੂਮ ਦੇ ਹੋਰਨਾਂ ਨੰਬਰਾਂ 227470, 227473, 227474, 227476, 227478, 227479 ਅਤੇ 227480 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement