ਪੰਜਾਬ ਨੂੰ ਕੋਵਿਡ-19 ਵਿਰੁਧ ਜੰਗ 'ਚ ਮਿਸਾਲ ਬਣਾਇਆ ਜਾਵੇਗਾ : ਸਿੱਧੂ
Published : Apr 17, 2020, 7:45 am IST
Updated : Apr 17, 2020, 7:45 am IST
SHARE ARTICLE
File photo
File photo

ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਨੂੰ ਕੋਵਿਡ-19 ਵਿਰੁਧ ਜੰਗ 'ਚ ਮਿਸਾਲ ਬਣਾਇਆ ਜਾਵੇਗਾ।

ਚੰਡੀਗੜ੍ਹ, 16 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਨੂੰ ਕੋਵਿਡ-19 ਵਿਰੁਧ ਜੰਗ 'ਚ ਮਿਸਾਲ ਬਣਾਇਆ ਜਾਵੇਗਾ। ਇਹ ਜਾਣਕਾਰੀ ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਦਿਤੀ।

ਸਿਹਤ ਮੰਤਰੀ ਨੇ ਦਸਿਆ ਕਿ ਮਾਮਲਿਆਂ ਦੀ ਗਿਣਤੀ ਦੇ ਅਧਾਰ 'ਤੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਨੂੰ ਅਤਿ ਸੰਵੇਦਨਸ਼ੀਲ (ਹੌਟਸਪੌਟ) ਐਲਾਨਿਆ ਗਿਆ ਹੈ। ਇਹ ਜ਼ਿਲ੍ਹੇ ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਜਲੰਧਰ ਅਤੇ ਪਠਾਨਕੋਟ ਹਨ। ਇਹ ਉਹ ਜ਼ਿਲ੍ਹੇ ਹਨ ਜਿਨ੍ਹਾਂ ਵਿਚ ਹੁਣ ਤਕ ਕੋਵਿਡ-19 ਦੇ 15 ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਦੂਜੀ ਸਟੇਜ਼ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਅਣਕਿਆਸੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਦੀਆਂ ਮੋਹਰਲੀ ਕਤਾਰ ਵਾਲੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਜੰਗ ਪੱਧਰ 'ਤੇ ਕੰਮ ਕਰ ਰਹੀਆਂ ਹਨ ਜੋ ਕਿ ਇਸ ਲਾਗ ਵਾਲੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਦਾ ਇਕ-ਮਾਤਰ ਰਸਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਕੋਲ ਐਸ.ਬੀ.ਐਸ. ਨਗਰ ਦੀ ਬਿਹਤਰੀਨ ਮਿਸਾਲ ਹੈ ਜਿਥੇ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੀ ਚੇਨ (ਲੜੀ) ਨੂੰ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਅਤੇ 26 ਮਾਰਚ ਤੋਂ ਮਰੀਜ਼ਾਂ ਦੀ ਗਿਣਤੀ 19 'ਤੇ ਹੀ ਰੋਕ ਦਿਤੀ ਹੈ।

ਉਨ੍ਹਾਂ ਦੱਸਿਆ ਕਿ ਜਿੱਥੇ ਵੀ ਇਕੱਠੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਮਾਮਲਿਆਂ ਦੇ ਆਸ-ਪਾਸ ਦੇ 3 ਕਿਲੋਮੀਟਰ ਦੇ ਦਾਇਰੇ ਵਿਚਲੇ ਖੇਤਰ ਨੂੰ ਕੰਟੇਨਮੈਂਨ ਪਲਾਨ ਅਧੀਨ ਲਿਆਂਦਾ ਜਾਂਦਾ ਹੈ। ਇਲਾਕੇ ਨੂੰ ਸੀਲ ਕਰ ਦਿਤਾ ਜਾਂਦਾ ਹੈ। ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦੀ ਨਿਗਰਾਨੀ ਅਤੇ ਜਾਂਚ ਕੀਤੀ ਜਾਂਦੀ ਹੈ। ਜੇ ਕੋਈ ਵਿਅਕਤੀ ਕੋਵਿਡ-19 ਤੋਂ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸਨੂੰ ਆਈਸੋਲੇਸ਼ਨ ਕੇਂਦਰਾਂ ਵਿਚ ਭੇਜਿਆ ਜਾਂਦਾ ਹੈ।

File photoFile photo

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸੇ ਤਰ੍ਹਾਂ ਦੀ ਰਣਨੀਤੀ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕੀਤੇ 9 ਜ਼ਿਲ੍ਹਿਆਂ ਦੇ 24 ਅਤਿ ਸੰਵੇਦਨਸ਼ੀਲ ਇਲਾਕਿਆਂ ਵਿਚ ਲਾਗੂ ਕੀਤੀ ਜਾ ਰਹੀ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਜਲੰਧਰ ਤੇ ਵਿਸ਼ੇਸ਼ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ ਕਿਉਂ ਕਿ ਇੱਥੇ ਹੁਣ ਤਕ ਕੋਰੋਨਾ ਦੇ ਸੱਭ ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ ਹਨ। ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਸੈਂਪਲ ਲੈਣ ਤੋਂ ਇਲਾਵਾ ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਟੈਸਟਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ 1000 ਰੈਪਿਡ ਟੈਸਟ ਕਿੱਟਾਂ ਦਿਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਪ੍ਰਗਟਾਵਾ ਕੀਤਾ ਕਿ ਬਿਮਾਰ ਮਰੀਜ਼ਾਂ ਨੂੰ ਮਿਆਰੀ ਕਲੀਨੀਕਲ ਪ੍ਰਬੰਧ ਮੁਹਈਆ ਕਰਵਾਉਣ ਲਈ ਅਤੇ ਮੌਤ ਦਰ ਨੂੰ ਕਾਬੂ ਕਰਨ ਲਈ ਮਾਹਿਰਾਂ ਦੀ ਇਕ ਕਮੇਟੀ ਬਣਾਈ ਗਈ ਹੈ ਜੋ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਪ੍ਰਬੰਧਾਂ ਸਬੰਧੀ ਫ਼ੈਸਲੇ ਲੈਣ ਵਿੱਚ ਸਹਿਯੋਗ ਦੇਵੇਗੀ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰਦੇ ਹੋਏ ਸਿੱਧੂ ਨੇ ਦਸਿਆ ਕਿ ਇੱਥੇ ਕੋਵਿਡ-19 ਦੇ 186 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ 5193 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ 4404 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 29 ਵਿਅਕਤੀ ਪੂਰੀ ਤਰ੍ਹਾਂ ਸਿਹਤਯਾਬ ਹੋਏ ਹਨ।

ਕੋਰੋਨਾ ਦੇ ਜ਼ਿਆਦਾਤਰ ਮਾਮਲੇ ਵਿਦੇਸ਼ੀ ਯਾਤਰਾ ਨਾਲ ਸਬੰਧਤ ਹਨ ਜਾਂ ਇਨ੍ਹਾਂ ਦੇ ਸੰਪਰਕ ਵਿਚ ਆਏ ਹੋਏ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾ ਦੀ ਪਹਿਚਾਣ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚ ਨਿਰੰਤਰ ਘਰ-ਘਰ ਜਾ ਕੇ ਸਕਰੀਨਿੰਗ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਜੇ ਤੁਸੀਂ ਪ੍ਰਭਾਵਤ ਮਰੀਜ਼ਾਂ ਦੀ ਮਦਦ ਕਰਨਾ ਚਾਹੁੰਦੇ ਹੋ ਤਾਂ ਘਰਾਂ ਵਿੱਚ ਰਹੋ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੋ।

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਰੀਜ਼ਾਂ ਲਈ ਕੀਤੀਆਂ ਗਈਆਂ ਤਿਆਰੀਆਂ ਬਾਰੇ ਦਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਿਹਤ ਕੇਂਦਰਾਂ ਵਿੱਚ 5186 ਆਈਸੋਲੇਸ਼ਨ ਬਿਸਤਰਿਆਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ 480 ਵੈਂਟੀਲੇਟਰ ਅਤੇ 1100 ਆਈ.ਸੀ.ਯੂ ਬਿਸਤਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਬਹੁਤ ਘੱਟ ਲੱਛਣਾਂ ਵਾਲੇ ਮਰੀਜ਼ਾਂ ਦਾ ਧਿਆਨ ਰੱਖਣ ਲਈ 500-1000 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਕੇਅਰ ਆਈਸੋਲੇਸ਼ਨ ਕੇਂਦਰਾਂ ਦੀ ਯੋਜਨਾ ਵੀ ਘੜੀ ਗਈ ਹੈ ਜਦਕਿ ਸਾਰੇ ਗੰਭੀਰ ਮਰੀਜ਼ਾਂ ਨੂੰ 3 ਸਰਕਾਰੀ ਅਤੇ 2 ਪ੍ਰਾਈਵੇਟ ਮੈਡੀਕਲ ਕਾਲਜਾਂ ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਕੋਲ ਲੋੜੀਂਦੀਆਂ ਪੀ.ਪੀ.ਈ. ਕਿੱਟਾਂ, ਐਨ-95 ਮਾਸਕ ਅਤੇ ਤਿੰਨ ਪਰਤਾਂ ਵਾਲੇ ਮਾਸਕ ਦਾ ਸਟਾਕ ਮੌਜੂਦ ਹੈ ਜਿਸਨੂੰ ਸਾਰੇ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement