ਕੋਰੋਨਾ ਦੀ ਆੜ ਹੇਠ ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਹੱਦਾਂ ਤੋਂ ਖਦੇੜਨ ਦੀ ਤਿਆਰੀ?
Published : Apr 17, 2021, 7:18 am IST
Updated : Apr 17, 2021, 7:18 am IST
SHARE ARTICLE
Farmers Protest
Farmers Protest

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਹਵਾਈ ਸਰਵੇ ਕਰਵਾ ਕੇ ਕਿਸਾਨਾਂ ਦੀ ਭੀੜ ਦਾ ਅਨੁਮਾਨ ਲਾਉਣ ਦੀ ਚਰਚਾ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਦਿੱਲੀ ਵਿਚ ਫੈਲ ਰਹੇ ਵੱਡੀ ਪੱਧਰ ’ਤੇ ਕੋਰੋਨਾ ਦੀ ਆੜ ਵਿਚ ਕੇਂਦਰ ਸਰਕਾਰ ਹੁਣ ਹਾੜੀ ਦੇ ਸੀਜ਼ਨ ਵਿਚ ਹੱਦਾਂ ਉਪਰ ਕਿਸਾਨਾਂ ਦੀ ਘਟੀ ਗਿਣਤੀ ਦਾ ਲਾਹਾ ਲੈਂਦਿਆਂ ਅੰਦੋਲਨਕਾਰੀਆਂ ਨੂੰ ਖਦੇੜਨ ਲਈ ਕਿਸੇ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਦੀਆਂ ਹੱਦਾਂ ’ਤੇ ਕਿਸਾਨਾਂ ਦੀ ਭੀੜ ਦਾ ਅਨੁਮਾਨ ਲਾਉਣ ਲਈ ਹਵਾਈ ਸਰਵੇ ਕਰਵਾਉਣ ਬਾਅਦ ਕਿਸਾਨ ਆਗੂਆਂ ਨੂੰ ਇਕ ਪੱਤਰ ਭੇਜ ਕੇ ਕੋਰੋਨਾ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਉਥੋਂ ਚਲੇ ਜਾਣ ਲਈ ਕਿਹਾ ਗਿਆ ਹੈ

Farmers ProtestFarmers Protest

ਪਰ ਇਸ ਪੱਤਰ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਖੁਲ੍ਹ ਕੇ ਕੁੱਝ ਵੀ ਦਸਣ ਲਈ ਤਿਆਰ ਨਹੀਂ ਅਤੇ ਸ਼ਾਇਦ ਉਨ੍ਹਾਂ ਨੂੰ ਡਰ ਹੈ ਕਿ ਇਸ ਸਮੇਂ ਕਣਕ ਦੀ ਕਟਾਈ ਦਾ ਮੌਸਮ ਹੋਣ ਕਾਰਨ ਕਾਫ਼ੀ ਕਿਸਾਨ ਘਰਾਂ ਨੂੰ ਚਲੇ ਗਏ ਹਨ ਅਤੇ ਬਾਕੀ ਕਿਸਾਨਾਂ ਵਿਚ ਡਰ ਪੈਦਾ ਹੋ ਸਕਦਾ ਹੈ। ਪਰ ਅੱਜ ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ ’ਤੇ ਹੋਈ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕੋਰੋਨਾ ਬਾਰੇ ਚਰਚਾ ਜ਼ਰੂਰ ਕੀਤੀ ਹੈ।

farmers PROTESTFarmers Protest

ਪਹਿਲੀ ਵਾਰ ਕਿਸਾਨਾਂ ਨੂੰ ਸਾਵਧਾਨੀਆਂ ਰੱਖਣ ਵਿਸ਼ੇਸ਼ ਤੌਰ ’ਤੇ ਮਾਸਕ ਆਦਿ ਪਾਉਣ ਲਈ ਕਿਹਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਜਾਰੀ ਬਿਆਨ ਵਿਚ  ਕਿਹਾ ਹੈ ਕਿ ਕੇਂਦਰ ਸਰਕਾਰ ਜਾਣ ਬੁਝ ਕੇ ਕਿਸੇ ਕਾਰਵਾਈ ਦੀਆਂ ਗ਼ਲਤ ਖ਼ਬਰਾਂ ਫੈਲਾ ਕੇ ਕਿਸਾਨਾਂ ਵਿਚ ਡਰ ਪੈਦਾ ਕਰਨ ਦੇ ਯਤਨ ਕਰ ਰਹੀ ਹੈ।

Farmers ProtestFarmers Protest

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੇਂਦਰ ਵਲੋਂ ਕੋਈ ਅਜਿਹੀ ਕਾਰਵਾਈ ਹੁੰਦੀ ਹੈ ਤਾਂ ਅਸੀ ਡੱਟ ਕੇ ਵਿਰੋਧ ਕਰਾਂਗੇ ਕਿਉਂਕਿ ਕਿਸਾਨ ਖੇਤੀ ਕਾਨੂੰਨ ਵਾਪਸੀ ’ਤੇ ਦ੍ਰਿੜ੍ਹ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਨੂੰ ਕਣਕ ਦੀ ਕਟਾਈ ਖ਼ਤਮ ਹੋਣ ਬਾਅਦ ਵੱਡੀ ਗਿਣਤੀ ਵਿਚ ਹੱਦਾਂ ’ਤੇ ਪਹੁੰਚਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਕਿਸਾਨ ਮੋਰਚੇ ਦੇ ਆਗੂਆਂ ਨੂੰ ਵੀ ਕੇਂਦਰ ਵਲੋਂ ਕਿਸੇ ਕਾਰਵਾਈ ਦਾ ਸ਼ੰਕਾ ਜ਼ਰੂਰ ਹੈ ਭਾਵੇਂ ਕਿ ਉਹ ਫ਼ਿਲਹਾਲ ਅਪਣੀ ਰਣਨੀਤੀ ਤਹਿਤ ਇਸ ਨੂੰ ਜ਼ਿਆਦਾ ਤੂਲ ਨਹੀਂ ਦੇਣਾ ਚਾਹੁੰਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement