ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਰਾਹਤ, 6% ਤੋਂ ਵੱਧ ਨੁਕਸਾਨੇ ਦਾਣਿਆਂ ਦੀ ਖਰੀਦ ਦੇ ਦਿੱਤੇ ਹੁਕਮ
Published : Apr 17, 2022, 6:17 pm IST
Updated : Apr 17, 2022, 6:17 pm IST
SHARE ARTICLE
Wheat procurement
Wheat procurement

ਕਣਕ ਦੀ ਖਰੀਦ ਸਬੰਧੀ ਨਿਯਮਾਂ 'ਚ ਢਿੱਲ ਦੇ ਕੇ ਕੱਲ੍ਹ ਤੋਂ ਖਰੀਦ ਸ਼ੁਰੂ ਕਰਨ ਦੇ ਆਦੇਸ਼

 

ਚੰਡੀਗੜ੍ਹ - ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਗਰਮੀ ਕਾਰਨ ਸੁੰਗੜੀ ਹੋਈ ਕਣਕ ਦੀ ਫ਼ਸਲ ਦੀ ਖਰੀਦ ‘ਤੇ ਸਰਕਾਰ ਨੇ ਕਿਸਾਨਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ ਕਿ ਕਿਸਾਨਾਂ ਦੀ ਹੁਣ 6 ਫ਼ੀਸਦੀ ਤੋਂ ਵੱਧ ਨੁਕਸਾਨੇ ਦਾਣਿਆਂ ਦੀ ਖਰੀਦ ਹੋ ਸਕਦੀ ਹੈ ਤੇ ਸਰਕਾਰ ਨੇ ਇਸ ਲਈ ਹੁਕਮ ਵੀ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਭਾਜਪਾ ਸੂਬਾ ਜਨਰਲ ਸੈਕ੍ਰੇਟਰੀ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਇਹ ਚੰਗੀ ਖ਼ਬਰ ਹੈ।

file photo

 

ਇਸ ਤੋਂ ਪਹਿਲਾਂ ਕੇਂਦਰ ਸਰਕਾਰ 6 ਫੀਸਦੀ ਤੋਂ ਵੱਧ ਸੁੰਗੜੇ ਕਣਕ ਦੇ ਦਾਣੇ ਖਰੀਦ ਨਹੀਂ ਰਹੀ ਸੀ ਪਰ ਹੁਣ ਕੇਂਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀ ਮੰਤਰੀ ਤੋਮਰ ਵੱਲੋਂ ਨਿਯਮਾਂ ਵਿਚ ਛੋਟ ਦੇ ਕੇ ਖਰੀਦ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਛੋਟ ਕਿੰਨੇ ਫੀਸਦੀ ਤੱਕ ਵਧਾਈ ਗਈ ਹੈ ਇਸ ਦੀ ਜਾਣਕਾਰੀ ਨਹੀਂ ਹੈ। ਜੇਕਰ ਇਸ ਦਾ ਐਲਾਨ ਹੋ ਜਾਂਦਾ ਹੈ ਤਾਂ ਕਿਸਾਨਾਂ ਲਈ ਇਹ ਵੱਡੀ ਰਾਹਤ ਹੋਵੇਗੀ। ਉਹਨਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਧੰਨਵਾਦ ਵੀ ਕੀਤਾ ਹੈ। ਹਾਲਾਂਕਿ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਫੈਸਲਾ ਕਿਸਾਨਾਂ ਨੂੰ ਬਹੁਤ ਵਧੀਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement