CM ਭਗਵੰਤ ਮਾਨ ਦਾ ਦਿੱਲੀ ਦੌਰਾ 3 ਦਿਨਾਂ ਲਈ ਹੋਇਆ ਰੱਦ
Published : Apr 17, 2022, 1:04 pm IST
Updated : Apr 17, 2022, 1:04 pm IST
SHARE ARTICLE
Bhagwant mann
Bhagwant mann

ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਨੇ ਵੀ ਮੁੱਖ ਮੰਤਰੀ ਨਾਲ ਜਾਣਾ ਸੀ ਦਿੱਲੀ 

 

ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਦਿੱਲੀ ਦੌਰੇ 'ਤੇ ਜਾਣਾ ਸੀ ਜੋ ਕਿ ਹੁਣ 3 ਦਿਨਾਂ ਲਈ ਰੱਦ ਹੋ ਗਿਆ ਹੈ। ਖ਼ਬਰ ਇਹ ਸਾਹਮਣੇ ਆਈ ਹੈ ਕਿ ਭਗਵੰਤ ਮਾਨ ਨੇ ਇਹ ਦੌਰਾ ਨਿੱਜੀ ਕਾਰਨਾਂ ਕਰ ਕੇ ਰੱਦ ਕੀਤਾ ਹੈ। ਹਾਲਾਂਕਿ ਇਹ ਸਾਹਮਣੇ ਨਹੀਂ ਆਇਆ ਹੈ ਕਿ ਇਸ ਤੋਂ ਬਾਅਦ ਉਹ ਕਦੋਂ ਦਿੱਲੀ ਦੌਰੇ 'ਤੇ ਜਾਣਗੇ। 

ਦੱਸ ਦਈਏ ਕਿ ਮੁੱਖ ਮੰਤਰੀ ਨੇ ਕੱਲ੍ਹ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨਾਲ ਦਿੱਲੀ ਦੌਰੇ 'ਤੇ ਜਾਣਾ ਸੀ ਤੇ ਇਸ ਦੌਰੇ ਦੌਰਾਨ ਉਹਨਾਂ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਵੀ ਵਿਸ਼ਵ ਪੱਧਰੀ ਸਕੂਲ ਬਣਾਏ ਜਾਣਗੇ ਜਿਵੇਂ ਕਿ ਦਿੱਲੀ ਵਿਚ ਬਣਾਏ ਗਏ ਹਨ।

Bhagwant Mann Bhagwant Mann

ਪੰਜਾਬ ਵਿਚ ਵੀ ਦਿੱਲੀ ਵਾਂਗ ਸਿੱਖਿਆ ਮਾਡਲ ਲਾਗੂ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਪੰਜਾਬ ਵਿਚ 16,000 ਪਿਂਡ ਅਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ 'ਆਪ' ਨੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਦੀ ਵਿਵਸਥਾ ਨੂੰ ਸੁਧਾਰਨ ਦਾ ਭਰੋਸਾ ਦਿੱਤਾ ਸੀ।


 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement