ਆਮ ਆਦਮੀ ਕਲੀਨਕਾਂ ’ਚ ਨਹੀਂ ਦਿੱਸੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ, ਸੀਈਓ ਨੇ ਕੀਤੇ ਆਦੇਸ਼ ਜਾਰੀ
Published : Apr 17, 2023, 9:54 am IST
Updated : Apr 17, 2023, 6:15 pm IST
SHARE ARTICLE
PHOTO
PHOTO

ਸੀਈਓ ਸਿਬਨ ਸੀ ਨੇ ਦੱਸਿਆ ਕਿ ਚੋਣਾਂ ਦੌਰਾਨ ਅਜਿਹਾ ਕੋਈ ਕੰਮ ਨਹੀਂ ਕੀਤਾ ਜਾ ਸਕਦਾ ਜਿਸ ਨਾਲ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ

 

ਮੁਹਾਲੀ : ਮੁੱਖ ਚੋਣ ਅਧਿਕਾਰੀ ਸਿੱਬਨ ਸੀ ਨੇ ਆਮ ਆਦਮੀ ਕਲੀਨਿਕ ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਹਟਾਉਣ ਜਾਂ ਇਸ ਨੂੰ ਚੰਗੀ ਤਰ੍ਹਾਂ ਢੱਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਕਾਰਵਾਈ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਹੈ। 

ਹਾਲਾਂਕਿ ਇਹ ਹੁਕਮ ਜਲੰਧਰ ਲੋਕ ਸਭਾ ਹਲਕੇ 'ਤੇ ਹੀ ਲਾਗੂ ਹੋਵੇਗਾ। ਇਹ ਮੁੱਦਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ ਸੀ। ਸੀਈਓ ਸਿਬਨ ਸੀ ਨੇ ਦੱਸਿਆ ਕਿ ਚੋਣਾਂ ਦੌਰਾਨ ਅਜਿਹਾ ਕੋਈ ਕੰਮ ਨਹੀਂ ਕੀਤਾ ਜਾ ਸਕਦਾ ਜਿਸ ਨਾਲ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ।

ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਆਮ ਆਦਮੀ ਕਲੀਨਿਕ ਵਿੱਚ ਲਗਾਈਆਂ ਗਈਆਂ ਮੁੱਖ ਮੰਤਰੀ ਦੀਆਂ ਤਸਵੀਰਾਂ ਨੂੰ ਜਾਂ ਤਾਂ ਹਟਾ ਦਿੱਤਾ ਜਾਵੇ ਜਾਂ ਫਿਰ ਢੱਕ ਕੇ ਰੱਖਿਆ ਜਾਵੇ।

ਕਿਉਂਕਿ ਚੋਣ ਜ਼ਾਬਤਾ ਸਿਰਫ਼ ਜਲੰਧਰ ਲੋਕ ਸਭਾ ਹਲਕੇ ਵਿੱਚ ਹੀ ਲਾਗੂ ਹੈ, ਇਸ ਲਈ ਇਹ ਹੁਕਮ ਜਲੰਧਰ ਵਿੱਚ ਵੀ ਲਾਗੂ ਰਹੇਗਾ। ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਇੱਕ ਅਭਿਲਾਸ਼ੀ ਯੋਜਨਾ ਹੈ। ਹਰ ਆਮ ਆਦਮੀ ਕਲੀਨਿਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫੋਟੋਆਂ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਹੁੰਦੀਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement