ਗੁਰਦਾਸਪੁਰ ਹਲਕੇ ਤੋਂ ਸੰਨੀ ਨਦਾਰਦ, ਕੀ ਹਾਰ ਦਾ ਲੱਗਿਆ ਡਰ ਸਤਾਉਣ?
Published : May 17, 2019, 11:31 am IST
Updated : May 17, 2019, 2:03 pm IST
SHARE ARTICLE
Sunny Deol
Sunny Deol

ਆਪਣਾ ਹਲਕਾ ਛੱਡ ਸੰਨੀ ਦਿਓਲ ਪਹੁੰਚੇ ਹਰਸਿਮਰਤ ਦਾ ਚੋਣ ਪ੍ਰਚਾਰ ਕਰਨ

ਗੁਰਦਾਸਪੁਰ- ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਆਪਣੇ ਹਲਕੇ ਵਿਚੋਂ ਨਾਦਾਰਦ ਹਨ, ਜਿਥੇ ਇਕ ਪਾਸੇ ਇਸ ਸੀਟ ਉੱਤੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਈ ਪ੍ਰਿਅੰਕਾ ਗਾਂਧੀ ਆਪ ਖੁਦ ਰੋਡ ਸ਼ੋਅ ਕੱਢ ਚੁੱਕੇ ਹਨ। ਉਥੇ ਹੀ ਸੰਨੀ ਦਿਓਲ ਆਪਣਾ ਚੋਣ ਪ੍ਰਚਾਰ ਛੱਡ ਬਠਿੰਡਾ ਵਿਚ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਰੋਡ ਸ਼ੋਅ ਕਰਦੇ ਨਜ਼ਰ ਆਏ।

ਦੂਜੇ ਪਾਸੇ ਵਿਰੋਧੀ ਉਮੀਦਵਾਰ ਸੁਨੀਲ ਜਾਖੜ ਨੇ ਸੰਨੀ ਦਿਓਲ 'ਤੇ ਆਰੋਪਾਂ ਦੀ ਝੜੀ ਲਗਾ ਦਿੱਤੀ ਹੈ। ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕ ਸਮਝਦਾਰ ਹਨ। ਉਹ ਕਿਸੇ ਬਾਹਰੀ ਨੂੰ ਆਪਣੇ ਹਲਕੇ ਦੀ ਵਾਗਡੋਰ ਨਹੀਂ ਸੌਂਪਣਗੇ, ਹੁਣ ਨਵਜੋਤ ਸਿੰਘ ਸਿੱਧੂ ਵੀ ਜਾਖੜ ਦੇ ਹੱਕ ਵਿਚ ਗੁਰਦਾਸਪੁਰ ਵਿਖੇ ਰੈਲੀ ਕਰ ਚੁੱਕੇ ਹਨ। ਇਨ੍ਹਾਂ ਸਾਰੇ ਸਮੀਕਰਨਾਂ ਨੂੰ ਦੇਖਦੇ ਹੋਏ ਇੰਜ ਜਾਪਦਾ ਹੈ ਕਿ ਜਿਵੇਂ ਸੰਨੀ ਦਿਓਲ ਦੇ ਦਿਲ ਵਿਚ ਆਪਣੀ ਜਿੱਤ ਨੂੰ ਲੈ ਕੇ ਕੋਈ ਸ਼ੰਕਾ ਪੈਦਾ ਹੋ ਗਈ ਹੋਵੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement