ਪੰਜਾਬ ’ਚ ਹੁਣ ਮਾਸਕ ਨਾ ਪਾਉਣ ’ਤੇ ਲੱਗੇਗਾ 200 ਰੁਪਏ ਜੁਰਮਾਨਾ
Published : May 17, 2020, 5:53 am IST
Updated : May 17, 2020, 5:53 am IST
SHARE ARTICLE
File Photo
File Photo

ਮਾਸਕ ਦੀ ਥਾਂ ਰੁਮਾਲ, ਪਰਨਾ ਅਤੇ ਦੁਪੱਟਾ ਵਰਤਣ ਦੀ ਹੈ ਇਜ਼ਾਜਤ

ਚੰਡੀਗੜ੍ਹ, 16 ਮਈ (ਗੁਰਉਪਦੇਸ਼ ਭੁੱਲਰ): ਪੰਜਾਬ ਸਰਕਾਰ ਨੇ ਹੁਣ ਇਕ ਨਵਾਂ ਹੁਕਮ ਜਾਰੀ ਕਰ ਕੇ ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਮੱਦੇਨਜ਼ਰ ਮਾਸਕ ਨਾ ਪਾਉਣ ਵਾਲਿਆਂ ਲਈ ਜੁਰਮਾਨੇ ਦੀ ਰਕਮ ਨਿਰਧਾਰਤ ਕਰ ਦਿਤੀ ਹੈ। ਭਾਵੇਂ ਸਰਕਾਰ ਵਲੋਂ ਪਹਿਲਾਂ ਵੀ ਮਾਸਕ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਕੋਈ ਜੁਰਮਾਨਾ ਵਗੈਰਾ ਨਾ ਹੋਣ ਕਾਰਨ ਕਾਫ਼ੀ ਲੋਕ ਇਸ ਹੁਕਮ ਦੀ ਜ਼ਿਆਦਾ ਪ੍ਰਵਾਹ ਨਹੀਂ ਕਰਦੇ ਸਨ। ਪੰਜਾਬ ਸਰਕਾਰ ਵਲੋਂ ਐਪੈਂਡੈਸਿਕ ਡਿਜੀਜ਼ ਐਕਟ, 1947 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸਿਹਤ ਸੇਵਾਵਾਂ ਪੰਜਾਬ ਦੀ ਡਾਇਰੈਕਟਰ ਡਾ. ਅਵਨੀਤ ਕੌਰ ਵਲੋਂ ਮਾਸਕ ਪਾਉਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ’ਚ ਜਨਤਕ ਥਾਵਾਂ ਉਪਰ ਥੁੱਕਣ ਅਤੇ ਘਰੇਲੂ ਏਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਲਈ ਵੀ ਜੁਰਮਾਨੇ ਦੀ ਰਾਸ਼ੀ ਨਿਰਧਾਰਤ ਕੀਤੀ ਗਈ ਹੈ।

File photoFile photo

ਜਾਰੀ ਹੁਕਮਾਂ ਮੁਤਾਬਕ ਹੁਣ ਮਾਸਕ ਨਾ ਪਾਉਣ ’ਤੇ 200 ਰੁਪਏ, ਜਨਤਕ ਥਾਂ ’ਤੇ ਥੁੱਕਣ ’ਤੇ 100 ਰੁਪਏ ਅਤੇ ਘਰੇਲੂ ਏਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ’ਤੇ 500 ਰੁਪਏ ਜੁਰਮਾਨਾ ਹੋਵੇਗਾ। ਨਵੇਂ ਹੁਕਮਾਂ ’ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਨਤਕ ਸਥਾਨ, ਗਲੀਆਂ, ਹਸਪਤਾਲ, ਦਫ਼ਤਰ ਅਤੇ ਮਾਰਕੀਟ ਆਦਿ ਜਾਣ ਸਮੇਂ ਮਾਸਕ ਪਾਉਣਾ ਜ਼ਰੂਰੀ ਹੈ। ਮਾਸਕ ਸੂਤੀ ਕਪੜੇ ਨਾਲ ਘਰ ਵੀ ਬਣਾਇਆ ਜਾ ਸਕਦਾ ਹੈ। ਮਾਸਕ ਦੀ ਥਾਂ ਰੁਮਾਲ, ਪਰਨਾ ਜਾਂ ਦੁਪੱਟੇ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਇਨ੍ਹਾਂ ਹੁਕਮਾਂ ਨੂੰ ਅਮਲ ’ਚ ਲਿਆਉਣ ਲਈ ਬੀ.ਡੀ.ਪੀ.ਓ. ਪੱਧਰ ’ਤੇ ਅਫ਼ਸਰਾਂ ਅਤੇ ਸਥਾਨਕ ਸਰਕਾਰ ਵਿਭਾਗ ਵਲੋਂ ਅਧਿਕਾਰਤ ਏ.ਐਸ.ਆਈ. ਪੱਧਰ ਦੇ ਪੁਲਿਸ ਅਫ਼ਸਰਾਂ ਨੂੰ ਜ਼ਿੰਮੇਵਾਰੀ ਦਿਤੀ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement