ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜਲਾਲਾਬਾਦ ਦੇ ਪਿੰਡ ਮਹਾਲਮ ’ਚ 20 ਹਜ਼ਾਰ ਲੀਟਰ ਲਾਹਣ ਬਰਾਮਦ
Published : May 17, 2021, 12:09 pm IST
Updated : May 17, 2021, 12:29 pm IST
SHARE ARTICLE
Police raid at village
Police raid at village

ਟਿਵਾਣਾ ਕਲਾਂ ਦੇ 45 ਘਰਾਂ ’ਚ ਛਾਪੇਮਾਰੀ, 5 ਲੋਕ ਗ੍ਰਿਫ਼ਤਾਰ

ਜਲਾਲਾਬਾਦ (ਅਰਵਿੰਦਰ ਤਨੇਜਾ):  ਜ਼ਿਲ੍ਹਾ ਫਾਜ਼ਿਲਕਾ ਦੀ ਪੁਲਿਸ ਵੱਲੋਂ ਅੱਜ ਸਵੇਰੇ ਜਲਾਲਾਬਾਦ ਦੇ ਪਿੰਡ ਮਹਾਲਮ ਅਤੇ ਟਿਵਾਣਾ ਕਲਾਂ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲਾਲਾਬਾਦ ਦੇ ਇਹ ਦੋਵੇਂ ਪਿੰਡ ਨਸ਼ਿਆਂ ਲਈ ਬਦਨਾਮ ਪਿੰਡਾਂ ਵਜੋਂ ਜਾਣੇ ਜਾਂਦੇ ਹਨ।

Police raid Police raid

ਮਹਾਲਮ ਪਿੰਡ ਚੋਂ 20 ਹਜ਼ਾਰ ਲੀਟਰ ਕੱਚੀ ਲਾਹਣ ਬਰਾਮਦ

ਰੇਡ ਦੌਰਾਨ ਪੁਲਿਸ ਨੇ ਪਿੰਡ ਮਹਾਲਮ ਵਿਚੋਂ 20 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸ਼ਰਾਬ ਕੱਢਣ ਵਾਲੇ ਡਰੰਮ, ਭੱਠੀਆਂ ਦਾ ਸਾਮਾਨ ਅਤੇ 100 ਬੋਤਲ ਦੇਸੀ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ।

Police raid Police raid

ਟਿਵਾਣਾ ਕਲਾਂ ਦੇ 45 ਘਰਾਂ ਚ ਛਾਪੇਮਾਰੀ

ਪੁਲਿਸ ਨੇ ਪਿੰਡ ਟਿਵਾਣਾ ਕਲਾਂ ਵਿਚ 45 ਘਰਾਂ ’ਚ  ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਪੁਲਿਸ ਨੂੰ ਪਿੰਡ ਵਿਚ ਕੋਈ ਨਸ਼ੀਲੀਆਂ ਦਵਾਈਆਂ ਜਾਂ ਚਿੱਟਾ ਨਹੀਂ ਬਰਾਮਦ ਹੋਇਆ। ਹਾਲਾਂਕਿ ਇਸ ਦੌਰਾਨ ਬਿਨ੍ਹਾਂ ਨੰਬਰ 5 ਮੋਟਰਸਾਈਕਲ, 1 ਭਗੌੜਾ ਮੁਲਜ਼ਮ, ਜੂਏ ਦੇ 14500 ਰੁਪਏ, 3 ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 5 ਲੋਕਾਂ ਨੂੰ ਐਨਡੀਪੀਸੀ ਤਹਿਤ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ।

DSP GS SandhuDSP GS Sandhu

ਜਾਣਕਾਰੀ ਦਿੰਦੇ ਹੋਏ ਜੀਐਸ ਸੰਧੂ ਡੀਐੱਸਪੀ ਹੈੱਡਕੁਆਰਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਐੱਸਐੱਸਪੀ ਫ਼ਾਜ਼ਿਲਕਾ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹਨਾਂ ਦੀ ਅਗਵਾਈ ਹੇਠ ਨਸ਼ੇ ਲਈ ਬਦਨਾਮ ਪਿੰਡ ਟਿਵਾਣਾ ਵਿਚ ਤੜਕਸਾਰ ਰੇਡ ਮਾਰੀ ਗਈ ਇਸ ਰੇਡ ਦੋਰਾਨ 45 ਘਰਾਂ ਨੂੰ ਤਲਾਸ਼ਿਆ ਗਿਆ। ਉਹਨਾਂ ਕਿਹਾ ਕਿ ਇਹ ਛਾਪੇਮਾਰੀ ਜਾਰੀ ਰਹੇਗੀ ਤੇ ਨਸ਼ੇ ਨੂੰ ਠੱਲ੍ਹ ਪਾਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement