ਦੋਸਤਾਂ ਨਾਲ ਬਾਜ਼ਾਰ ਗਏ ਨੌਜੁਆਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : KOMALJEET

Published : May 17, 2023, 5:26 pm IST
Updated : May 17, 2023, 5:26 pm IST
SHARE ARTICLE
Punjab News
Punjab News

ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੇ ਕੁੱਲ 7 ਵਿਅਕਤੀਆਂ ਵਿਰੁਧ ਦਰਜ ਕੀਤਾ ਮਾਮਲਾ

ਮੁਕੇਰੀਆਂ : ਬੀਤੇ ਦਿਨ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੁੱਲ 7 ਵਿਅਕਤੀਆਂ ਵਿਰੁਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ 

ਜਾਣਕਾਰੀ ਦਿੰਦਿਆਂ ਪਾਰਸ ਆਨੰਦ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਨਵਾਂ ਭੰਗਾਲਾ ਨੇ ਦਸਿਆ ਕਿ ਉਸ ਦਾ ਛੋਟਾ ਭਰਾ ਗੌਰਵ ਆਨੰਦ ਜਿਸ ਦੀ ਉਮਰ ਮਹਿਜ਼ 21 ਸਾਲ ਦੀ ਹੈ, ਅਪਣੇ ਦੋਸਤਾਂ ਨਾਲ ਆਲਟੋ ਕਾਰ 'ਚ ਸਵਾਰ ਹੋ ਕੇ ਬਸ ਸਟੈਂਡ ਭੰਗਾਲਾ ਵਿਖੇ ਕੁਝ ਖਾਣ ਲਈ ਗਿਆ ਸੀ ਤੇ ਇਸ ਦੌਰਾਨ ਉਥੇ ਮੌਜੂਦ ਨੌਜਵਾਨ ਚਕਸੂ ਪੁੱਤਰ ਮਨੋਜ ਕੁਮਾਰ, ਅਕਾਸ਼ ਉਰਫ਼ ਘੋਗਾ, ਸੂਰਜ ਪੁੱਤਰ ਰਾਜ ਕੁਮਾਰ ਅਤੇ ਨਿਖਿਲ ਪੁੱਤਰ ਰਣਜੀਤ ਸਿੰਘ ਸਮੇਤ ਹੋਰ 3 ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਗੱਡੀ ਦੇ ਸ਼ੀਸ਼ੇ ਭੰਨੇ ਤੇ ਜਦੋਂ ਗੌਰਵ ਗੱਡੀ ਅਤੇ ਉਸ ਦੇ ਦੋਸਤ ਗੱਡੀ 'ਚੋਂ ਬਾਹਰ ਆਏ ਤਾਂ ਉਕਤ ਹਮਲਾਵਰਾਂ ਨੇ ਗੌਰਵ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ।

ਗੌਰਵ ਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਤੁਰਤ ਮੁਕੇਰੀਆਂ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ  ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਹੋਰ ਹਸਪਤਾਲ 'ਚ ਰੈਫ਼ਰ ਕਰ ਦਿਤਾ। ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਹੋਇਆਂ ਗੌਰਵ ਦੀ ਹਸਪਤਾਲ ਵਿਚ ਮੌਤ ਹੋ ਗਈ। ਮੌਤ ਤੋਂ ਬਾਅਦ ਗੁੱਸੇ ਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਲਾਸ਼ ਸੜਕ ਤੇ ਰੱਖ ਕੇ ਜਾਮ ਲਗਾ ਦਿਤਾ। ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਢੁਕਵੀਂ ਕਾਰਵਾਈ ਦਾ ਭਰੋਸਾ ਦਿੰਦਿਆਂ ਜਾਮ ਖੁਲ੍ਹਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement