ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼ : ਨੰਗੇ ਸਿਰ ਤੇ ਬੂਟ ਪਾ ਕੇ ਗੁਰਦੁਆਰੇ ‘ਚ ਵੜਿਆ ਨੌਜੁਆਨ
Published : May 17, 2023, 11:55 am IST
Updated : May 17, 2023, 3:37 pm IST
SHARE ARTICLE
photo
photo

ਰਾਜਪੁਰਾ ਦਾ ਰਹਿਣ ਵਾਲਾ ਹੈ ਮੁਲਜ਼ਮ ਸਾਹਿਬ

 

ਰਾਜਪੁਰਾ : ਪੰਜਾਬ ਦੇ ਪਟਿਆਲਾ ਵਿਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਰਾਜਪੁਰਾ ਵਿਚ ਇੱਕ ਨੌਜੁਆਨ ਗੁਰਦੁਆਰਾ ਸਿੰਘ ਸਭਾ ਵਿਚ ਨੰਗੇ ਸਿਰ ਚੱਪਲਾਂ ਪਾ ਕੇ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ।

ਪੜ੍ਹੋ ਇਹ ਖ਼ਬਰ : ਅੰਮ੍ਰਿਤਸਰ : ਅਗਵਾ ਹੋਈ ਲੜਕੀ ਦੀ ਮਿਲੀ ਲਾਸ਼, ਮਤਰੇਈ ਮਾਂ ਨੇ ਭੈਣ ਨਾਲ ਮਿਲ ਕੇ ਕੀਤਾ ਕਤਲ 

ਉਨ੍ਹਾਂ ਨੌਜੁਆਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿਤਾ। ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ। ਫੜਿਆ ਗਿਆ ਨੌਜੁਆਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸਦਾ ਨਾਮ ਸਾਹਿਲ ਹੈ ਅਤੇ ਉਹ ਚੰਡੀਗੜ੍ਹ ਵਿਚ ਨੌਕਰੀ ਵੀ ਕਰਦਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਚ ਵੀ ਸਰੋਵਰ ਕੋਲ ਇੱਕ ਔਰਤ ਸ਼ਰਾਬ ਪੀਂਦੀ ਹੋਈ ਮਿਲੀ ਸੀ। ਜਿਸ ਨੂੰ ਇੱਕ ਸ਼ਰਧਾਲੂ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿਤੀ ਸੀ।

ਪੜ੍ਹੋ ਇਹ ਖ਼ਬਰ : ਪੰਜਾਬ ਦੀ ਧੀ ਰਵਨੀਤ ਕੌਰ ਦੀ ਬਣੀ ਕਮਿਸ਼ਨ ਆਫ਼ ਇੰਡੀਆ (CCI) ਦੀ ਪਹਿਲੀ ਮਹਿਲਾ ਚੇਅਰਪਰਸਨ 

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ 'ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਿਸ ਵਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਨੌਜੁਆਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਪਹਿਲੀ ਵਾਰ ਆਇਆ ਹੈ।

ਪੜ੍ਹੋ ਇਹ ਖ਼ਬਰ : ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਸਕੂਲ ’ਚੋਂ ਛੁੱਟੀ ਲੈ ਕੇ ਆ ਰਹੇ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ, ਮੌਤ

ਇਸ ਸਬੰਧੀ ਪੁਲਿਸ ਨੇ ਦਸਿਆ ਕਿ ਸਾਹਿਲ ਚੱਪਲਾਂ ਪਾ ਕੇ ਅੰਦਰ ਆਇਆ ਸੀ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿਤਾ ਗਿਆ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਨੌਜੁਆਨ ਨੇ ਇਹ ਸਭ ਕਿਉਂ ਕੀਤਾ? ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਹੈੱਡ ਗ੍ਰੰਥੀ ਅਵਤਾਰ ਸਿੰਘ ਨੇ ਦਸਿਆ ਕਿ ਨੌਜੁਆਨ ਨੂੰ ਇੱਕ ਵਾਰ ਰੋਕ ਕੇ ਬਾਹਰ ਕੱਢਿਆ ਗਿਆ। ਔਰਤਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਪਿੱਛੇ ਹਟ ਗਿਆ। ਸਾਹਿਲ ਨੇ ਉਨ੍ਹਾਂ ਨੂੰ ਸਿਰਫ ਇੰਨਾ ਹੀ ਦਸਿਆ ਕਿ ਉਸ ਦੇ ਪਿਤਾ ਨੇ ਉਸ ਨੂੰ ਇੱਥੇ ਭੇਜਿਆ ਹੈ। ਇਸ ਘਟਨਾ ਤੋਂ ਬਾਅਦ ਸੰਗਤਾਂ ਵਿਚ ਰੋਸ ਹੈ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement