ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ 22 ਮਈ ਤਕ ਪੁਲਿਸ ਰਿਮਾਂਡ ’ਤੇ ਭੇਜਿਆ
Published : May 17, 2023, 5:02 pm IST
Updated : May 17, 2023, 5:02 pm IST
SHARE ARTICLE
Kushaldeep Singh Dhillon
Kushaldeep Singh Dhillon

ਕੁਸ਼ਲਦੀਪ ਸਿੰਘ ਢਿੱਲੋਂ ਦੀ ਫਰੀਦਕੋਟ ਅਦਾਲਤ ਵਿਚ ਹੋਈ ਪੇਸ਼ੀ

 

ਫਰੀਦਕੋਟ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਕਿੱਕੀ ਢਿੱਲੋਂ ਨੂੰ 22 ਮਈ ਤਕ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ। ਸਾਬਕਾ ਵਿਧਾਇਕ ਵਿਰੁਧ ਇਹ ਕਾਰਵਾਈ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਇਲਜ਼ਾਮ ਤਹਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ 

ਸੁਣਵਾਈ ਮਗਰੋਂ ਬਚਾਅ ਪੱਖ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਵਿਰੁਧ ਕੋਈ ਸਬੂਤ ਨਹੀਂ ਹੈ ਅਤੇ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਵਿਜੀਲੈਂਸ ਜਾਂਚ ਵਿਚ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਅਤੇ 11 ਵਾਰ ਉਹ ਵਿਜੀਲੈਂਸ ਸਾਹਮਣੇ ਪੇਸ਼ ਵੀ ਹੋਏ। ਵਕੀਲ ਨੇ ਦਸਿਆ ਕਿ ਉਨ੍ਹਾਂ ਨੇ ਹਰ ਤਰ੍ਹਾਂ ਦੇ ਦਸਤਾਵੇਜ਼ ਮੁਹਈਆ ਕਰਵਾਏ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜ਼ਿਲ੍ਹਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਵਿਰੁਧ ਵੀ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਏਅਰ ਇੰਡੀਆ ਦੀ ਦਿੱਲੀ-ਸਿਡਨੀ ਫਲਾਈਟ ਵਿਚ ਉਡਾਣ ਦੌਰਾਨ ਲੱਗੇ ਤੇਜ਼ ਝਟਕੇ, ਕਈ ਯਾਤਰੀ ਜ਼ਖ਼ਮੀ 

ਉਨ੍ਹਾਂ ਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਅਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜ਼ਿਲ੍ਹਾ ਫਰੀਦਕੋਟ ਵਿਚ ਹੋਰ ਵਿਅਕਤੀਆਂ ਦੇ ਨਾਮ 'ਤੇ ਜਾਇਦਾਦ ਖਰੀਦੀ ਹੈ।

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਸਬੰਧੀ ਪਟੀਸ਼ਨ ’ਤੇ ਸੁਣਵਾਈ: ਹਾਈ ਕੋਰਟ ਨੇ ਡੀਜੀਪੀ ਨੂੰ 24 ਮਈ ਨੂੰ ਕੀਤਾ ਤਲਬ

ਉਨ੍ਹਾਂ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਵਿਧਾਇਕ ਨੇ ਅਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement