ਪੰਜਾਬ 'ਚ ਮਨਪਸੰਦ ਸਟੇਸ਼ਨ ਦੀ ਚੋਣ ਕਰ ਸਕਣਗੇ ਅਧਿਆਪਕ, ਸਿਖਿਆ ਵਿਭਾਗ ਨੇ ਮੰਗੀਆਂ ਅਰਜ਼ੀਆਂ

By : KOMALJEET

Published : May 17, 2023, 1:48 pm IST
Updated : May 17, 2023, 1:59 pm IST
SHARE ARTICLE
PSEB
PSEB

17 ਤੋਂ 19 ਮਈ ਤਕ ਸਿਖਿਆ ਵਿਭਾਗ ਦੇ ਪੋਰਟਲ 'ਤੇ ਕਰ ਸਕਦੇ ਹਨ ਅਪਲਾਈ

ਮੋਹਾਲੀ : ਪੰਜਾਬ ਸਿਖਿਆ ਵਿਭਾਗ ਨੇ ਅਧਿਆਪਕਾਂ ਨੂੰ ਤਰਜੀਹੀ ਸਟੇਸ਼ਨ 'ਤੇ ਤਬਾਦਲੇ ਲਈ ਅਪਲਾਈ ਕਰਨ ਲਈ ਕਿਹਾ ਹੈ। ਇਹ ਅਰਜ਼ੀ ਪੰਜਾਬ ਪੋਰਟਲ 'ਤੇ 17 ਮਈ ਤੋਂ 19 ਮਈ ਤਕ ਹੀ ਕੀਤੀ ਜਾ ਸਕਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਵਿਚ ਸਿਰਫ਼ ਖ਼ਾਲੀ ਸਟੇਸ਼ਨ ਨੂੰ ਹੀ ਅਪਣੇ ਵਿਕਲਪ ਵਜੋਂ ਚੁਣ ਸਕਦੇ ਹਨ।

ਇਹ ਵੀ ਪੜ੍ਹੋ: ਪ੍ਰੇਮ ਵਿਆਹਾਂ ਕਾਰਨ ਹੁੰਦੇ ਹਨ ਜ਼ਿਆਦਾਤਰ ਤਲਾਕ : ਸੁਪਰੀਮ ਕੋਰਟ

ਪੰਜਾਬ ਸਿਖਿਆ ਵਿਭਾਗ ਨੇ ਦਸਿਆ ਕਿ ਅਧਿਆਪਕ ਪੰਜਾਬ ਪੋਰਟਲ 'ਤੇ ਲੌਗਇਨ ਕਰਨ ਤੋਂ ਬਾਅਦ ਟ੍ਰਾਂਸਫ਼ਰ ਵਿਚ ਸਟੇਸ਼ਨ ਚੋਣ ਲਿੰਕ ਦੇਖਣਗੇ। ਜ਼ਿਲ੍ਹੇ ਵਿਚ ਖ਼ਾਲੀ ਪਏ ਸਟੇਸ਼ਨਾਂ ਦੀ ਸੂਚੀ ਵਿਭਾਗ ਦੀ ਵੈੱਬਸਾਈਟ ssapunjab.org 'ਤੇ ਉਪਲਬਧ ਹੈ। ਜਿਹੜੇ ਅਧਿਆਪਕ ਅਤੇ ਕਰਮਚਾਰੀ ਤਬਾਦਲੇ ਵਿਚ ਸਫ਼ਲ ਹੋਣਗੇ, ਉਨ੍ਹਾਂ ਲਈ ਨਵੇਂ ਸਟੇਸ਼ਨ 'ਤੇ ਜੁਆਇਨ ਕਰਨਾ ਲਾਜ਼ਮੀ ਹੋਵੇਗਾ। ਇਕ ਵਾਰ ਤਬਾਦਲਾ ਹੋਣ ਤੋਂ ਬਾਅਦ, ਇਸ ਨੂੰ ਕਿਸੇ ਵੀ ਹਾਲਤ ਵਿਚ ਰੱਦ ਨਹੀਂ ਕੀਤਾ ਜਾਵੇਗਾ।

notification notification

ਪੰਜਾਬ ਸਕੂਲ ਸਿਖਿਆ ਵਿਭਾਗ ਨੇ ਕਿਹਾ ਹੈ ਕਿ ਜੇਕਰ ਕਿਸੇ ਅਧਿਆਪਕ, ਕੰਪਿਊਟਰ ਫ਼ੈਕਲਟੀ, ਕਰਮਚਾਰੀ ਨੂੰ ਬਦਲੀ ਲਈ ਔਨਲਾਈਨ ਸਟੇਸ਼ਨ ਚੋਣ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਜ਼ਿਲ੍ਹਾ ਐਮ.ਆਈ.ਐਸ. ਕੋਆਰਡੀਨੇਟਰ ਦੀ ਮਦਦ ਲੈ ਸਕਦੇ ਹਨ। ਉਨ੍ਹਾਂ ਦੇ ਫ਼ੋਨ ਨੰਬਰਾਂ ਦੀ ਸੂਚੀ epunjabschool ਪੋਰਟਲ 'ਤੇ ਉਪਲਬਧ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement