ਨਕੋਦਰ ਹਲਕੇ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪੁੱਤ ਨੂੰ ਗੈਂਗਸਟਰਾਂ ਵਲੋਂ ਮਿਲੀਆਂ ਧਮਕੀਆਂ

By : GAGANDEEP

Published : May 17, 2023, 8:10 pm IST
Updated : May 17, 2023, 9:22 pm IST
SHARE ARTICLE
photo
photo

ਪੁਲਿਸ ਨੇ ਅਣਪਛਾਤੇ ਗੈਂਗਸਟਰ ਖ਼ਿਲਾਫ਼ ਕੇਸ ਕੀਤਾ ਦਰਜ

 

ਨਕੋਦਰ: ਨਕੋਦਰ ਹਲਕੇ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੇਟੇ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਮਾਨ ਦੇ ਬੇਟੇ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵਲੋਂ ਕਾਲ ਅਤੇ ਮੈਸੇਜ ਕਰਕੇ ਧਮਕੀਆਂ ਦਿਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿਚ ਥਾਣਾ ਨਕੋਦਰ ਦੀ ਪੁਲਿਸ ਨੇ ਅਣਪਛਾਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿਤੀ ਮਨਜ਼ੂਰੀ

10 ਮਈ ਨੂੰ ਵਿਧਾਇਕਾ ਇੰਦਰਜੀਤ ਕੌਰ ਦੇ ਪੁੱਤਰ ਅਮਨਦੀਪ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਨ੍ਹਾਂ ਦੇ ਮੋਬਾਈਲ 'ਤੇ ਧਮਕੀ ਭਰਿਆ ਸੁਨੇਹਾ ਮਿਲਿਆ। ਵਿਧਾਇਕਾ ਦੇ ਲੜਕੇ ਨੇ ਧਮਕੀ ਦੇਣ ਵਾਲੇ ਵਿਅਕਤੀ ਤੋਂ ਉਸ ਦਾ ਠਿਕਾਣਾ ਵੀ ਪੁੱਛਿਆ ਪਰ ਉਸ ਨੇ ਗਲਤ ਸ਼ਬਦਾਵਲੀ ਵਰਤ ਕੇ ਫੋਨ ਬੰਦ ਕਰ ਦਿਤਾ। ਇਸ ਦੌਰਾਨ ਉਸ ਨੂੰ ਫਿਰ ਤੋਂ ਕਿਸੇ ਹੋਰ ਨੰਬਰ ਤੋਂ ਮਿਸ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ। ਜਦੋਂ ਪੁਲਿਸ ਵਲੋਂ ਉਸ ਨੰਬਰ 'ਤੇ ਸੰਪਰਕ ਕੀਤਾ ਗਿਆ ਤਾਂ ਉਹ ਨੰਬਰ ਬੰਦ ਆ ਆਇਆ।

ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਵਿਦਿਆਰਥੀ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਬੂਟਕੈਂਪ ਲਈ ਗਏ ਚੁਣੇ 

ਅਮਨਦੀਪ ਸਿੰਘ ਨੇ ਜਲੰਧਰ ਦਿਹਾਂਤੀ ਦੇ ਐਸਐਸਪੀ ਮੁਖਵਿੰਦਰ ਭੁੱਲਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਗੈਂਗਸਟਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਮੁਖਵਿੰਦਰ ਸਿੰਘ ਨੇ ਸ਼ਿਕਾਇਤ ਮਿਲਦੇ ਹੀ ਕਾਰਵਾਈ ਦੇ ਹੁਕਮ ਦਿਤੇ ਹਨ। ਥਾਣਾ ਸਦਰ ਨਕੋਦਰ ਵਿੱਚ ਧਾਰਾ 384, 506 ਆਈਪੀਸੀ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement