Jalandhar News : ਜਲੰਧਰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ 

By : BALJINDERK

Published : May 17, 2024, 5:29 pm IST
Updated : May 17, 2024, 5:29 pm IST
SHARE ARTICLE
ਫਾਈਲ ਫੋਟੋ
ਫਾਈਲ ਫੋਟੋ

Jalandhar News : ਮੁਲਜ਼ਮ ਨੂੰ ਚੋਰੀ ਦੇ ਦੋਸ਼ ’ਚ ਕੀਤਾ ਸੀ ਅਦਾਲਤ ’ਚ ਪੇਸ਼

Jalandhar News : ਜਲੰਧਰ 'ਚ ਕੱਲ੍ਹ ਇੱਕ ਚੋਰੀ ਦਾ ਦੋਸ਼ੀ ਪੁਲਿਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਇਹ ਘਟਨਾ ਜਲੰਧਰ ਕੋਰਟ ਕੰਪਲੈਕਸ 'ਚ ਵਾਪਰੀ, ਜਿੱਥੋਂ ਮੁਲਜ਼ਮ ਕਾਰ 'ਚ ਬੈਠ ਕੇ ਫ਼ਰਾਰ ਹੋ ਗਿਆ। ਇਸ ਸਬੰਧੀ ਜਲੰਧਰ ਸਿਟੀ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਮੁਲਜ਼ਮ ਨਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮਾਂਗੇਕੀ, ਕਰਤਾਰਪੁਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 224 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫ਼ਿਲਹਾਲ ਦੋਸ਼ੀਆਂ ਦੀ ਭਾਲ ਜਾਰੀ ਹੈ, ਟੀਮਾਂ ਕਰਤਾਰਪੁਰ ਅਤੇ ਹੋਰ ਹਿੱਸਿਆਂ 'ਚ ਛਾਪੇਮਾਰੀ ਲਈ ਰਵਾਨਾ ਹੋ ਗਈਆਂ ਹਨ।

ਇਹ ਵੀ ਪੜੋ:Twitter News : Elon Musk ਨੇ X ਵੈੱਬਸਾਈਟ 'ਤੇ ਵੱਡਾ ਬਦਲਾਅ, ਵੈੱਬਸਾਈਟ ਦਾ URL ਬਦਲਿਆ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 8 ਦੀ ਫ਼ੋਕਲ ਪੁਆਇੰਟ ਚੌਕੀ ’ਚ ਤਾਇਨਾਤ ਏਐਸਆਈ ਰਾਜਪਾਲ ਚੋਰੀ ਦੇ ਮੁਲਜ਼ਮ ਨਵਪ੍ਰੀਤ ਸਿੰਘ ਨੂੰ ਅਦਾਲਤ ’ਚ ਪੇਸ਼ ਕਰਨ ਲਈ ਆਏ ਹੋਏ ਸਨ। ਜਦੋਂ ਉਹ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਵਾਪਸ ਆ ਰਿਹਾ ਸੀ ਤਾਂ ਅਦਾਲਤ ਦੀ ਚਾਰਦੀਵਾਰੀ ਦੇ ਅੰਦਰ ਹੀ ਸਰਕਾਰੀ ਗੱਡੀ ’ਚ ਬੈਠ ਕੇ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਅਦਾਲਤ ਵਿੱਚੋਂ ਫ਼ਰਾਰ ਹੋ ਗਿਆ।

(For more news apart from After being presented in court, accused escaped by pushing policeman News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement