Malerkotla News : ਪੂਰੇ ਪੰਜਾਬ ’ਚੋਂ ਤੀਜੇ ਸਥਾਨ ’ਤੇ ਆਉਣ ਵਾਲੀ ਅਰਸ਼ਦੀਪ ਬਣਨਾ ਚਾਹੁੰਦੀ ਹੈ ਡਾਕਟਰ 

By : BALJINDERK

Published : May 17, 2025, 1:17 pm IST
Updated : May 17, 2025, 1:17 pm IST
SHARE ARTICLE
 ਅਰਸ਼ਦੀਪ ਕੌਰ
ਅਰਸ਼ਦੀਪ ਕੌਰ

Malerkotla News : ਅਰਸ਼ਦੀਪ ਨੇ ਦੱਸਿਆ ਕਿ ਸਫ਼ਲਤਾ ਹਾਸਲ ਕਰਨ ਲਈ ਨੀਂਦ ਤੇ ਮੋਬਾਈਲ ਤਿਆਗ ਕਰਨਾ ਪਿਆ

Malerkotla News  in Punjabi : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। 10ਵੀਂ ਜਮਾਤ ਦੇ ਨਤੀਜਿਆਂ ’ਚ ਵੀ ਸੂਬੇ ਭਰ ’ਚੋਂ ਮੈਰਿਟ ਲਿਸਟ ’ਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਕੁੜੀਆਂ ਨੇ ਹੀ ਆਪਣਾ ਨਾਂ ਦਰਜ ਕਰਵਾਇਆ ਹੈ। ਸੂਬੇ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨਾਲ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕੀਤੀ ਤਾਂ ਅਰਸ਼ਦੀਪ ਨੇ ਦੱਸਿਆ ਕਿ ਉਹ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ।

ਜ਼ਿਕਰਯੋਗ ਹੈ ਕਿ PSEB 10ਵੀਂ ਦੀ ਪ੍ਰੀਖਿਆ ’ਚੋਂ ਅਰਸ਼ਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਜ਼ਿਲ੍ਹਾ ਮਲੇਰਕੋਟਲਾ ਨੇ 650/650 100 ਫ਼ੀਸਦੀ ਅੰਕ ਲੈ ਤੀਜਾ ਸਥਾਨ ਹਾਸਲ ਕੀਤਾ।

ਰੋਜ਼ਾਨਾ ਸਪੋਕਸਮੈਨ ਨਾਲ ਗੱਲਬਾਤ ਕਰਦੇ ਹੋਏ ਅਰਸ਼ਦੀਪ ਨੇ ਦੱਸਿਆ ਕਿ ਸਫ਼ਲਤਾ ਹਾਸਲ ਕਰਨ ਲਈ  ਨੀਂਦ ਤੇ ਮੋਬਾਈਲ ਤਿਆਗ ਕਰਨਾ ਪਿਆ ਹੈ। ਅਰਸ਼ਦੀਪ ਕੌਰ ਨੇ ਕਿ ਉਹ ਪੜ੍ਹ ਲਿਖ ਕੇ ਡਾਕਟਰ ਬਣਨਾ ਚਾਹੁੰਦੀ ਹੈ ਤਾਂ ਕਿ ਲੋਕਾਂ ਦੀ ਸੇਵਾ ਕਰ ਸਕੇ। ਕਿਉਂਕਿ ਅੱਜ ਕੱਲ੍ਹ ਬਿਮਾਰੀਆਂ ਬਹੁਤ ਵੱਧ ਗਈਆਂ ਹਨ ਅਤੇ ਡਾਕਟਰਾਂ ਦੀਆਂ ਫੀ਼ਸਾਂ ਵੀ ਬਹੁਤ ਜ਼ਿਆਦਾ ਹਨ ਇਸ ਲਈ ਉਹ ਡਾਕਟਰ ਬਣਨਾ ਚਾਹੁੰਦੀ ਹੈ। 

ਅਰਸ਼ਦੀਪ ਦੇ ਪਿਤਾ ਨੇ ਦੱਸਿਆ ਕਿ ਸਾਡੀ ਧੀ ਮਿਡਲ ਪਰਿਵਾਰ ’ਚ ਰਹਿ ਕੇ ਆਮ ਤਰੀਕੇ ਨਾਲ ਬੈਡ ’ਤੇ ਹੀ ਪੜ੍ਹਦੀ ਸੀ ਉਸ ਲਈ ਕੋਈ ਟੇਬਲ ਤੱਕ ਨਹੀਂ ਲਗਾਇਆ ਗਿਆ। ਸਾਨੂੰ ਸਾਡੀ ਬੇਟੀ ਅਰਸ਼ਦੀਪ ’ਤੇ ਮਾਣ ਹੈ  ਜਿਸ ਨੇ ਮਾਪਿਆਂ ਦਾ ਨਾਂ ਪੂਰੇ ਪੰਜਾਬ ਭਰ ਵਿਚ ਰੌਸ਼ਨ ਕੀਤਾ ਹੈ। 

 (For more news apart from Arshdeep, who came third in entire Punjab, wants to become a doctor. News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement