ਖ਼ਬਰਾਂ |

ਤਾਜ਼ਾ |

ਯੋਗਰਾਜ ਸਿੰਘ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ, 20 ਮਈ ਨੂੰ ਹੋਵੇਗੀ ਸੁਣਵਾਈ
Published : May 17, 2026, 11:51 am IST
Updated : May 17, 2026, 11:51 am IST
SHARE ARTICLE
Yograj Singh files anticipatory bail application, hearing to be held on May 20
Yograj Singh files anticipatory bail application, hearing to be held on May 20

8 ਮਈ 2026 ਨੂੰ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ 'ਲੁੱਖੇ' ਦੀ ਇੱਕ 17 ਸੈਕਿੰਡ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਖੜ੍ਹਾ ਹੋਇਆ।

ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੇ ਵੈੱਬ ਸੀਰੀਜ਼ 'ਲੁੱਖੇ' ਵਿੱਚ ਮਹਿਲਾਵਾਂ ਪ੍ਰਤੀ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ 36 ਥਾਣੇ ਵਿੱਚ ਦਰਜ ਹੋਈ FIR ਤੋਂ ਬਾਅਦ ਅਗਾਂਊਂ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।

ਯੋਗਰਾਜ ਸਿੰਘ ਨੇ ਗ੍ਰਿਫਤਾਰੀ ਤੋਂ ਬਚਣ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ। ਰਿਪੋਰਟਾਂ ਮੁਤਾਬਕ ਅਦਾਲਤ ਨੇ ਇਸ ਮਾਮਲੇ ਵਿੱਚ ਸਟੇਟ (ਪੁਲਿਸ/ਸਰਕਾਰ) ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਮੰਗਿਆ ਹੈ।

ਕੀ ਹੈ ਪੂਰਾ ਵਿਵਾਦ?

ਵਾਇਰਲ ਵੀਡੀਓ: ਇਹ ਵਿਵਾਦ 8 ਮਈ 2026 ਨੂੰ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ 'ਲੁੱਖੇ' ਦੀ ਇੱਕ 17 ਸੈਕਿੰਡ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਖੜ੍ਹਾ ਹੋਇਆ।

ਇਸ ਕਲਿੱਪ ਵਿੱਚ, ਯੋਗਰਾਜ ਸਿੰਘ ਦਾ ਕਿਰਦਾਰ 'ਵਾਲੀਆ ਸਾਹਬ' ਇੱਕ ਮਹਿਲਾ ਪੁਲਿਸ ਅਧਿਕਾਰੀ ਦੇ ਕਿਰਦਾਰ ਨਾਲ ਗੱਲ ਕਰਦੇ ਹੋਏ ਕਥਿਤ ਤੌਰ 'ਤੇ ਕਹਿੰਦਾ ਹੈ ਕਿ ਔਰਤ ਦੀ ਜਗ੍ਹਾ "ਦਿਨ ਵੇਲੇ ਚੁੱਲ੍ਹੇ-ਚੌਕੇ ਤੱਕ ਅਤੇ ਰਾਤ ਨੂੰ ਨਜ਼ਦੀਕੀ (ਸੰਬੰਧਾਂ) ਤੱਕ" ਹੁੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement