ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਦਾ ਭਾਰਤ ਵਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿਤਾ
Published : Jun 17, 2020, 8:59 am IST
Updated : Jun 17, 2020, 8:59 am IST
SHARE ARTICLE
Captain Amrinder Singh
Captain Amrinder Singh

ਭਾਰਤੀ ਸੈਨਿਕਾਂ ਨੂੰ ਮਾਰਨ 'ਤੇ ਡੂੰਘਾ ਦੁਖ ਤੇ ਗੁੱਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਸਾਡੇ ਸੈਨਿਕ ਕੋਈ ਸ਼ਿਕਾਰ ਕੀਤੇ ਜਾਣ ਵਾਲੇ ਜੀਅ ਜੰਤ ਨਹੀਂ''

ਚੰਡੀਗੜ੍ਹ, 16 ਜੂਨ: ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨ ਨਾਲ ਹਿੰਸਕ ਝੜਪ ਦੌਰਾਨ ਭਾਰਤੀ ਸੈਨਿਕਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੀਨ ਵਲੋਂ ਭਾਰਤੀ ਸਰਹੱਦ ਅੰਦਰ ਵਾਰ-ਵਾਰ ਕੀਤੀ ਰਹੀ ਉਲੰਘਣਾ ਵਿਰੁਧ ਭਾਰਤ ਸਰਕਾਰ ਵਲੋਂ ਕਰਾਰ ਜਵਾਬ ਦੇਣ ਦਾ ਸੱਦਾ ਦਿਤਾ। ਇਸ ਘਟਨਾ ਤੋਂ ਗੁੱਸੇ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ''ਸਾਡੇ ਫ਼ੌਜੀ ਕੋਈ ਸ਼ਿਕਾਰ ਖੇਡੇ ਜਾਣ ਵਾਲੇ ਜੀਅ ਜੰਤ ਨਹੀਂ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਅਫ਼ਸਰਾਂ ਤੇ ਜਵਾਨਾਂ ਨੂੰ ਹਰ ਥੋੜੇ ਦਿਨਾਂ ਬਾਅਦ ਮਾਰ ਜਾਂ ਜਖ਼ਮੀ ਕਰ ਦਿਤਾ ਜਾਵੇ।''

ਉਨ੍ਹਾਂ ਕਿਹਾ ਕਿ ਇਹ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਪਾਸਿਆਂ ਤੋਂ ਫ਼ੌਜਾਂ ਕਈ ਦਿਨਾਂ ਦੇ ਤਣਾਅ ਦੀ ਸਥਿਤੀ ਤੋਂ ਵੱਖ ਹੋਣ ਦੀ ਪ੍ਰਕਿਰਿਆ ਵਿਚ ਸਨ। ਮੁੱਖ ਮੰਤਰੀ ਨੇ ਕਿਹਾ, ''ਹੁਣ ਵੇਲਾ ਆ ਗਿਆ ਹੈ ਕਿ ਭਾਰਤ ਗੁਆਂਢੀ ਮੁਲਕ ਵਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇਵੇ ਜੋ ਸਾਡੇ ਖੇਤਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਖੇਤਰੀ ਪ੍ਰਭੂਸੱਤਾ ਉਤੇ ਹੁੰਦੇ ਹਮਲਿਆਂ ਨੂੰ ਰੋਕੇ।'' ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਕਿਸੇ ਵੀ ਕਿਸਮ ਦੀ ਕਮਜ਼ੋਰੀ ਦੇ ਸੰਕੇਤ ਨਾਲ ਚੀਨ ਦੀ ਪ੍ਰਕਿਰਿਆ ਹੋਰ ਹਿੰਸਕ ਹੋ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸਰਹੱਦ ਉਤੇ ਤਣਾਅ ਘਟਾਉਣਾ ਸੱਭ ਤੋਂ ਵੱਧ ਜ਼ਰੂਰੀ ਹੈ ਅਤੇ ਭਾਰਤ ਜੰਗ ਦੇ ਹੱਕ ਵਿਚ ਨਹੀਂ ਹੈ ਪਰ ਫੇਰ ਵੀ ਸਾਡਾ ਦੇਸ਼ ਇਸ ਮੌਕੇ ਕਮਜ਼ੋਰੀ ਨਹੀਂ ਦਿਖਾ ਸਕਦਾ ਅਤੇ ਚੀਨ ਨੂੰ ਕਿਸੇ ਹੋਰ ਘੁਸਪੈਠ ਤੋਂ ਰੋਕਣ ਅਤੇ ਅਪਣੀਆਂ ਸਰਹੱਦਾਂ 'ਤੇ ਹਮਲੇ ਨੂੰ ਠੱਲ੍ਹ ਪਾਉਣ ਲਈ ਸਖ਼ਤ ਰੁਖ ਅਪਣਾਉਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਕਮਾਂਡਿੰਗ ਅਫ਼ਸਰ ਅਤੇ ਦੋ ਫ਼ੌਜੀਆਂ ਨੂੰ ਬੁਰੀ ਤਰ੍ਹਾਂ ਕੁੱਟ ਕੇ ਮਾਰਨ ਤੋਂ ਬਾਅਦ ਵੀ ਚੀਨ ਬੇਕਸੂਰ ਹੋਣ ਦਾ ਬਹਾਨਾ ਬਣਾ ਰਿਹਾ ਹੈ ਅਤੇ ਭਾਰਤ ਵਲੋਂ ਇਕਤਰਫ਼ਾ ਕਾਰਵਾਈ ਕਾਰਨ ਅਜਿਹੇ ਹਾਲਾਤ ਪੈਦਾ ਹੋਣ ਦਾ ਦੋਸ਼ ਲਾ ਕੇ ਸਾਰਾ ਕਸੂਰ ਭਾਰਤ ਸਿਰ ਮੜਨ ਦਾ ਯਤਨ ਕਰ ਰਿਹਾ ਹੈ। ਇਹ ਆਖਦਿਆਂ ਕਿ ਅਜਿਹੀ ਪ੍ਰਤੀਕਿਰਿਆ ਚੀਨ ਦੀ ਧੋਖੇਬਾਜ਼ੀ ਦਾ ਹਿੱਸਾ ਹੈ, ਮੁੱਖ ਮੰਤਰੀ ਨੇ ਅੱਗੋਂ ਕਿਹਾ ਕਿ ਭਾਰਤ-ਚੀਨ ਸਰਹੱਦ ਦੇ ਲੱਦਾਖ ਸੈਕਟਰ ਅੰਦਰ ਤਣਾਅ ਦਾ ਵਧਣਾ ਚੀਨੀ ਫ਼ੌਜ ਵਲੋਂ ਭਾਰਤੀ ਖੇਤਰ ਅੰਦਰ ਕੀਤੇ ਜਾ ਰਹੇ ਵਾਰ-ਵਾਰ ਹਮਲਿਆਂ ਦਾ ਨਤੀਜਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਦੀਆ ਗਤੀਵਿਧੀਆਂ ਦੋਵਾਂ ਮੁਲਕਾਂ ਦਰਮਿਆਨ ਹੋਈਆਂ ਸੰਧੀਆਂ ਦੀ ਸਿੱਧੀ ਉਲੰਘਣਾ ਹੈ ਅਤੇ ਭਾਰਤ ਦੀ ਅਖੰਡਤਾ 'ਤੇ ਢੀਠਤਾ ਭਰਿਆ ਹਮਲਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਮਲਿਆਂ ਨੂੰ ਹਲਕੇ ਵਿਚ ਨਾ ਲੈਣ ਸਬੰਧੀ ਸਖਤ ਸੁਨੇਹਾਂ ਦੇਣ ਵਾਸਤੇ ਢੁੱਕਵੇਂ ਕਦਮ ਚੁੱਕੇ। ਹਾਲ ਹੀ ਦੇ ਹਫ਼ਤਿਆਂ ਵਿਚ ਭਾਰਤ-ਪਾਕਿਸਤਾਨ ਅਤੇ ਭਾਰਤ-ਨੇਪਾਲ ਸਰਹੱਦਾਂ 'ਤੇ ਵਧੇ ਤਣਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਸਪੱਸ਼ਟ ਰੂਪ ਵਿਚ ਅਜਿਹੀਆਂ ਤਾਕਤਾਂ ਨਾਲ ਘਿਰਿਆ ਹੈ ਜੋ ਕੋਵਿਡ ਸੰਕਟ ਦਾ ਲਾਹਾ ਲੈ ਕੇ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਤਾਕ ਵਿਚ ਹਨ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, ''ਉਨ੍ਹਾਂ ਨੂੰ ਚਿਤਾਵਨੀ ਦੇਈਏ ਕਿ ਭਾਰਤ ਕਿਸੇ ਵੀ ਕੀਮਤ 'ਤੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ ਅਤੇ ਭਾਵੇਂ ਇਹ ਅੰਦਰੂਨੀ ਪੱਧਰ 'ਤੇ ਮਹਾਂਮਾਰੀ ਨਾਲ ਲੜ ਰਿਹਾ ਹੈ ਇਹ ਬਾਹਰੀ ਵੰਗਾਰਾਂ ਨਾਲ ਲੜਨ ਦੇ ਪੂਰੀ ਤਰ੍ਹਾਂ ਕਾਬਿਲ ਹੈ।'' ਗਲਵਾਨ ਘਾਟੀ ਹਿੰਸਾ ਵਿਚ ਜਾਨਾਂ ਗਵਾਉਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿਚ ਭਾਰਤੀ ਫ਼ੌਜ ਨਾਲ ਖੜ੍ਹਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement