ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ’ਤੇ ਰੋਕ ਨਾਲ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਜਗੀਰ ਕੌਰ
Published : Jun 17, 2021, 5:44 pm IST
Updated : Jun 17, 2021, 6:01 pm IST
SHARE ARTICLE
Bibi Jagir Kaur
Bibi Jagir Kaur

ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ - ਜਗੀਰ ਕੌਰ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸੀ ਤਾਂ ਵੀਜ਼ਾ ਪ੍ਰਕਿਰਿਆ ਆਰੰਭ ਹੋਣ ਤੋਂ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।

ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਜਥੇ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਦੋ ਜਥਿਆਂ ਨੂੰ ਪ੍ਰਵਾਨਗੀ ਨਾ ਦੇ ਕੇ ਸੰਗਤਾਂ ਨੂੰ ਨਿਰਾਸ਼ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਪਾਵਨ ਗੁਰਧਾਮਾਂ ਦੀ ਯਾਤਰਾ ਲਈ ਸੰਗਤ ਅੰਦਰ ਖਿੱਚ ਹੁੰਦੀ ਹੈ, ਲਿਹਾਜ਼ਾ ਸਰਕਾਰਾਂ ਨੂੰ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement