ਹਾਈ ਵੋਲਟੇਜ ਤਾਰ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
Published : Jun 17, 2023, 11:21 am IST
Updated : Jun 17, 2023, 11:21 am IST
SHARE ARTICLE
photo
photo

ਦੋ ਬੱਚੀਆਂ ਦਾ ਪਿਤਾ ਅਤੇ ਘਰ ਦਾ ਇਕਲੌਤਾ ਕਮਾਊ ਜੀਅ ਸੀ ਮ੍ਰਿਤਕ ਕੁਲਵੀਰ ਸਿੰਘ

 

ਬਨੂੜ : ਪਿੰਡ ਮੋਟੇਮਾਜਰਾ ਵਿਚ ਇਕ 27 ਸਾਲਾ ਨੌਜਵਾਨ ਦੀ ਬਿਜਲੀ ਦੀ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਘਰ ਦਾ ਇਕਲੌਤਾ ਕਮਾਊ ਜੀਅ ਸੀ ਤੇ ਦੋ ਬੱਚੀਆਂ ਦਾ ਪਿਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੁਲਵੀਰ ਸਿੰਘ (27) ਪੁੱਤਰ ਅਮਰੀਕ ਸਿੰਘ ਮਕਾਨਾਂ ਦੇ ਲੈਂਟਰਾਂ ਦੇ ਸਰੀਏ ਦਾ ਜਾਲ ਬੰਨ੍ਹਣ ਅਤੇ ਚਾਦਰਾਂ ਦੇ ਸ਼ੈੱਡ ਬਣਾਉਣ ਦਾ ਕੰਮ ਕਰਦਾ ਸੀ। ਬੀਤੀ ਸ਼ਾਮ ਉਹ ਆਪਣੇ ਪਿੰਡ ਮੋਟੇਮਾਜਰਾ ਦੇ ਕਿਸੇ ਵਸਨੀਕ ਦੇ ਘਰ ਚਾਦਰਾਂ ਦਾ ਸ਼ੈੱਡ ਬਣਾ ਰਿਹਾ ਸੀ। ਸ਼ੈੱਡ ਬਣਾਉਣ ਲਈ ਐਂਗਲ ਦਾ ਜਾਲ ਬਣਾਉਣ ਵਾਸਤੇ ਉਹ ਐਂਗਲ ਚੁੱਕਣ ਲੱਗਿਆ ਤਾਂ ਅਚਾਨਕ ਐਂਗਲ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ। ਸ਼ੈੱਡ ਦੀ ਉਸਾਰੀ ਕਰਾਉਣ ਵਾਲੇ ਵਿਅਕਤੀ ਅਤੇ ਕੁਲਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰਤ ਬਨੂੜ ਨੇੜਲੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਮ੍ਰਿਤਕ ਦੇ ਚਾਚਾ ਕਾਕਾ ਸਿੰਘ ਨੇ ਦਸਿਆ ਕਿ ਉਸ ਦਾ ਭਤੀਜਾ ਘਰ ਦਾ ਇਕੱਲਾ ਕਮਾਊ ਜੀਅ ਸੀ ਅਤੇ ਮਿਹਨਤ ਮਜ਼ਦੂਰੀ ਕਰ ਕੇ ਪਰਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮ੍ਰਿਤਕ ਦੀ ਵਿਧਵਾ ਅਤੇ ਬੱਚੀਆਂ ਦੇ ਪਾਲਣ ਪੋਸ਼ਣ ਲਈ ਲੋੜੀਂਦੀ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement