ਜਲੰਧਰ 'ਚ ਆਈਸ ਫੈਕਟਰੀ 'ਚੋਂ ਗੈਸ ਲੀਕ : ਦੇਰ ਰਾਤ ਲਾਡੋਵਾਲੀ ਰੋਡ 'ਤੇ ਹਲਚਲ, ਲੋਕਾਂ ਨੇ ਕਿਹਾ ਸਾਹ ਲੈਣ 'ਚ ਆ ਰਹੀ ਹੈ ਦਿੱਕਤ
Published : Jun 17, 2023, 12:45 pm IST
Updated : Jun 17, 2023, 12:45 pm IST
SHARE ARTICLE
photo
photo

ਗੈਸ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ

 

ਲੁਧਿਆਣਾ : ਪੰਜਾਬ 'ਚ ਲੁਧਿਆਣਾ ਗੈਸ ਲੀਕ ਦੀ ਘਟਨਾ ਤੋਂ ਬਾਅਦ ਜਲੰਧਰ ਦੇ ਲਾਡੋਵਾਲੀ ਰੋਡ 'ਤੇ ਸਥਿਤ ਦਸਮੇਸ਼ ਨਗਰ 'ਚ ਆਈਸ ਫੈਕਟਰੀ 'ਚੋਂ ਦੇਰ ਰਾਤ ਗੈਸ ਲੀਕ ਹੋ ਗਈ। ਜਿਸ ਕਾਰਨ ਆਸਪਾਸ ਦੇ ਲੋਕਾਂ 'ਚ ਹਾਹਾਕਾਰ ਮੱਚ ਗਈ। ਗੈਸ ਕਾਰਨ ਘਰਾਂ 'ਚ ਬੈਠੇ ਲੋਕਾਂ ਅਤੇ ਗਲੀਆਂ 'ਚ ਸੈਰ ਕਰਨ ਵਾਲੇ ਲੋਕਾਂ ਦਾ ਦਮ ਘੁੱਟਣ ਲੱਗਾ। ਗੈਸ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ।

ਹਾਲਾਂਕਿ ਇਸ ਗੈਸ ਲੀਕ ਮਾਮਲੇ 'ਚ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਪਰ ਗੈਸ ਕਾਰਨ ਔਰਤਾਂ, ਮਰਦਾਂ ਤੇ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਸਾਹ ਲੈਣ 'ਚ ਦਿੱਕਤ ਅਤੇ ਅੱਖਾਂ 'ਚ ਜਲਨ ਹੋਣ ਲੱਗੀ। ਇਸ ਦੇ ਨਾਲ ਹੀ ਕੁਝ ਲੋਕਾਂ ਦੀ ਸਿਹਤ ਵੀ ਖਰਾਬ ਹੋ ਗਈ।

ਮੁਹੱਲਾ ਵਾਸੀਆਂ ਨੇ ਦਸਿਆ ਕਿ ਅੱਜ ਪਹਿਲੀ ਵਾਰ ਫੈਕਟਰੀ ਵਿਚੋਂ ਗੈਸ ਲੀਕ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਗੈਸ ਲੀਕ ਹੋ ਰਹੀ ਸੀ ਪਰ ਰਾਤ ਨੂੰ ਇਸ ਦਾ ਅਸਰ ਜ਼ਿਆਦਾ ਸੀ। ਮੁਹੱਲਾ ਵਾਸੀ ਮਨਿੰਦਰ ਸ਼ਿੰਪੂ ਨੇ ਦਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਸਮੇਸ਼ ਨਗਰ ਵਿਚ ਸੂਰਿਆ ਕੋਲਡ ਸਟੋਰ ਹੈ। ਇਸ ਸਟੋਰ ਤੋਂ ਹਰ 10 ਦਿਨਾਂ ਬਾਅਦ ਗੈਸ ਲੀਕ ਹੁੰਦੀ ਰਹਿੰਦੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।
ਇਲਾਕੇ ਦੇ ਲੋਕਾਂ ਨੇ ਦਸਿਆ ਕਿ ਮੁਹੱਲਾ ਵਾਸੀ ਇਸ ਸਬੰਧੀ ਜਲੰਧਰ ਦੇ ਡੀਸੀ ਅਤੇ ਡੀਸੀਪੀ ਜਗਮੋਹਨ ਸਿੰਘ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ।

ਜਦੋਂ ਇਸ ਸਬੰਧੀ ਕੋਲਡ ਸਟੋਰ ਦੇ ਫੈਕਟਰੀ ਮਾਲਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫੈਕਟਰੀ ਵਿਚੋਂ ਕੋਈ ਗੈਸ ਲੀਕ ਨਹੀਂ ਹੋ ਰਹੀ। ਗਟਰ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement