ਅਬੋਹਰ 'ਚ ਅਵਾਰਾ ਪਸ਼ੂ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹਸਪਤਾਲ ਭਰਤੀ

By : GAGANDEEP

Published : Jun 17, 2023, 4:16 pm IST
Updated : Jun 17, 2023, 4:16 pm IST
SHARE ARTICLE
photo
photo

ਅਵਾਰਾ ਪਸ਼ੂ ਨਾਲ ਜਾਂਦੀਆਂ ਹਨ ਲੋਕਾਂ ਦੀਆਂ ਮੌਤਾਂ

 

ਅਬੋਹਰ: ਅਬੋਹਰ ਦੀ ਮੰਡੀ ਨੰਬਰ 4 ਨੇੜੇ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਲਹੂ-ਲੁਹਾਨ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਕ ਜਾਨਵਰ ਨੇ 8 ਸਾਲ ਦੀ ਬੱਚੀ ਨੂੰ ਵੀ ਟੱਕਰ ਮਾਰ ਕੇ ਜ਼ਖ਼ਮੀ ਕਰ ਦਿਤਾ ਹੈ।

ਇਹ ਵੀ ਪੜ੍ਹੋ: ਸੂਬੇ 'ਚ ਕੱਲ਼੍ਹ ਤੋਂ ਦੇਖਣ ਨੂੰ ਮਿਲੇਗਾ ਬਿਪਰਜੋਈ ਦਾ ਅਸਰ ਘੱਟ, ਠੰਡੀਆਂ ਹਵਾਵਾਂ ਦੇ ਨਾਲ ਪਵੇਗਾ ਮੀਂਹ

ਇਲਾਜ ਅਧੀਨ ਹਰਮੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪੱਕੀ ਟਿੱਬੀ ਜ਼ਿਲ੍ਹਾ ਮੁਕਤਸਰ ਸਾਹਿਬ ਸ਼ਨੀਵਾਰ ਨੂੰ ਮੋਟਰਸਾਈਕਲ 'ਤੇ ਪਿੰਡ ਤੋਂ ਸ਼ਹਿਰ ਨੂੰ ਆ ਰਿਹਾ ਸੀ। ਜਦੋਂ ਉਹ ਮੰਡੀ ਨੰਬਰ 4 ਨੇੜੇ ਪਹੁੰਚਿਆ ਤਾਂ ਅਚਾਨਕ ਇਕ ਪਸ਼ੂ ਸੜਕ 'ਤੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਟਕਰਾ ਕੇ ਡਿੱਗ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਇਸ ਦੀ ਸੂਚਨਾ ਐਂਬੂਲੈਂਸ ਨੂੰ ਦਿਤੀ, ਜਿਸ 'ਤੇ ਐਂਬੂਲੈਂਸ ਚਾਲਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਗੁਜਰਾਤ ਪਹੁੰਚੇ ਅਮਿਤ ਸ਼ਾਹ, ਚੱਕਰਵਾਤ ਬਿਪਰਜੋਏ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਜਾਣਕਾਰੀ ਦਿੰਦੇ ਹੋਏ ਇਕ ਫੁੱਲ ਵਿਕਰੇਤਾ ਨੇ ਦਸਿਆ ਕਿ ਇਕ 8 ਸਾਲ ਦੀ ਬੱਚੀ ਨੂੰ ਵੀ ਇਕ ਬੇਸਹਾਰਾ ਜਾਨਵਰ ਨੇ ਟੱਕਰ ਮਾਰ ਦਿਤੀ ਜੋ ਕਿ ਵਾਲ-ਵਾਲ ਬਚ ਗਈ।  ਦੱਸ ਦੇਈਏ ਕਿ ਨਗਰ ਨਿਗਮ ਅਬੋਹਰ ਵਲੋਂ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਨੂੰ ਫੜਨ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਬੰਦ ਕੀਤੇ ਜਾਣ ਕਾਰਨ ਪਸ਼ੂਆਂ ਦੀ ਗਿਣਤੀ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਸ਼ਹਿਰ ਵਿਚ ਹਾਦਸਿਆਂ ਵਿਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਸਮਾਜ ਸੇਵੀਆਂ ਨੇ ਇਸ ਮੁਹਿੰਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement