ਪੰਜਾਬ ਰੋਡਵੇਜ਼ ਦੇ ਸੱਦੇ 'ਤੇ ਪੱਟੀ ਡੀਪੂ 'ਚ ਚੱਕਾ ਜਾਮ
Published : Jul 17, 2018, 12:16 pm IST
Updated : Jul 17, 2018, 12:16 pm IST
SHARE ARTICLE
Punjab Roadways Strike
Punjab Roadways Strike

ਪੰਜਾਬ ਰੋਡਵੇਜ਼ ਪਨਬਸ ਡਿਪੂ ਪੱਟੀ ਦੇ ਜਨਰਲ ਸਕੱਤਰ ਵਜੀਰ ਸਿੰਘ ਨੇ ਦਸਿਆ ਕਿ ਸਾਡੀ ਤਿੰਨ ਦਿਨ ਦੀ ਹੜਤਾਲ ਹੈ ਜਿਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇਗਾ...

ਪੱਟੀ,  ਪੰਜਾਬ ਰੋਡਵੇਜ਼ ਪਨਬਸ ਡਿਪੂ ਪੱਟੀ ਦੇ ਜਨਰਲ ਸਕੱਤਰ ਵਜੀਰ ਸਿੰਘ ਨੇ ਦਸਿਆ ਕਿ ਸਾਡੀ ਤਿੰਨ ਦਿਨ ਦੀ ਹੜਤਾਲ ਹੈ ਜਿਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇਗਾ ਕਿਉਂਕਿ ਸਰਕਾਰ ਹਰ ਵਾਰ ਸਾਡੀਆਂ ਮੰਗਾਂ ਮੰਨਣ ਨੂੰ ਮੰਨਣ ਤੋਂ ਇਨਕਾਰ ਕਰ ਦਿੰਦੀ ਹੈ। ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾ ਟਰਾਂਸਪੋਰਟ

ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਤੁਹਾਡੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਜਿਸ ਦਾ ਅੱਜ ਤਕ ਕੋਈ ਵੀ ਹੱਲ ਨਹੀਂ ਨਿਕਲਿਆਂ। ਇਸ ਕਰ ਕੇ ਪੂਰੇ ਪੰਜਾਬ ਦੇ 18 ਪੰਜਾਬ ਰੋਡਵੇਜ਼ ਪਨਬਸ ਡਿਪੂਆਂ ਦਾ ਚੱਕਾ ਜਾਮ ਕੀਤਾ ਗਿਆ ਹੈ। ਪੱਟੀ ਡਿਪੂ ਦੀਆਂ 50-55 ਬੱਸਾਂ ਡਿਪੂ ਵਿਚ ਹੀ ਰਹੀਆਂ। ਜਨਰਲ ਸਕੱਤਰ ਨੇ ਦਸਿਆਂ ਕਿ 16-17 ਦੀ ਹੜਤਾਲ ਤੋਂ ਬਾਅਦ 18 ਜੁਲਾਈ ਨੂੰ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਦਾ ਘਿਰਾਓ ਕਰ ਕੇ ਪੁਤਲੇ ਫੂਕੇ ਜਾਣਗੇ ਤੇ ਪੰਜਾਬ ਦੇ ਸਾਰੇ ਸ਼ਹਿਰ ਬੰਦ ਕੀਤੇ ਜਾਣਗੇ। 

PUNBUS StrikePunjab Roadways Strike

ਇਸ ਚੱਕਾ ਜਾਮ ਵਿਚ ਗੁਰਬਿੰਦਰ ਸਿੰਘ ਪ੍ਰਧਾਨ, ਤਰਸੇਮ ਸਿੰਘ ਮੀਤ ਪ੍ਰਧਾਨ, ਤੇ ਅਵਤਾਰ ਸਿੰਘ ਕੈਸ਼ੀਅਰ ਸਤਨਾਮ ਸਿੰਘ, ਰਵਿੰਦਰ ਰੋਗੀ, ਕੁਲਦੀਪ ਸਿੰਘ, ਦਿਲਬਾਗ ਸਿੰਘ ਸਕੱਤਰ ਬਾਡੀ, ਸੁਖਦੇਵ ਸਿੰਘ, ਪ੍ਰਮਜੀਤ ਕੈਰੋ, ਗੁਰਜੰਟ ਸਿੰਘ, ਸੁਖਜੀਤ ਸਿੰਘ, ਮਹਿਲ ਸਿੰਘ, ਬਲਦੇਵ ਸਿੰਘ, ਸੁਖਵੰਤ ਸਿੰਘ, ਸਤਨਾਮ ਜੋਲੋਕੇ, ਜੈਮਲ ਸਿੰਘ, ਗੁਰਜਿੰਦਰ ਸਿੰਘ, ਹਰਪਾਲ ਸਿੰਘ, ਰਵਿੰਦਰ ਸਿੰਘ, ਰਵੈਲ ਸਿੰਘ, ਮਨਜਿੰਦਰ ਸਿੰਘ ਸਰਪ੍ਰਸਤ, ਸਲਵਿੰਦਰ ਸਿੰਘ ਤੇ ਪ੍ਰੈਸ ਸਕੱਤਰ ਵੀਰਮ ਜੰਡ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement