ਪਾਵਰਕਾਮ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿਤੀ ਜਾ ਰਹੀ ਹੈ : ਕਾਂਗੜ
Published : Jul 17, 2018, 8:21 am IST
Updated : Jul 17, 2018, 8:21 am IST
SHARE ARTICLE
Gurpreet Singh Kangar with Others
Gurpreet Singh Kangar with Others

ਪਾਵਰਕਾਮ ਵੱਲੋਂ ਪੰਜਾਬ ਵਿੱਚ ਰਿਕਾਰਡ 12556 ਮੈਗਾਵਾਟ ਅਤੇ 2745 ਲੱਖ ਯੁਨਿਟ ਬਿਜਲੀ ਖਪਤ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ...

ਭਾਈ ਰੂਪਾ,  ਪਾਵਰਕਾਮ ਵੱਲੋਂ ਪੰਜਾਬ ਵਿੱਚ ਰਿਕਾਰਡ 12556 ਮੈਗਾਵਾਟ ਅਤੇ 2745 ਲੱਖ ਯੁਨਿਟ ਬਿਜਲੀ ਖਪਤ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਹਰ ਕਿਸਮ ਦੇ ਬਿਜਲੀ ਖਪਤਕਾਰਾਂ ਨੂੰ ਬਿਨਾਂ ਕਿਸੇ ਪਾਵਰ ਕੱਟ ਦੇ ਬਿਜਲੀ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਯੂਥ ਕਾਂਗਰਸ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਦੇ ਘਰ ਪਿੰਡ ਕੋਇਰ ਸਿੰਘ ਵਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਐਸ.ਸੀ. ਪਰਿਵਾਰਾਂ ਲਈ ਸਲਾਨਾ ਤਿੰਨ ਹਜ਼ਾਰ ਯੂਨਿਟ ਬਿਜਲੀ ਮੁਆਫ ਹੈ ਅਤੇ ਇਸ ਤੋਂ ਜਿਆਦਾ ਬਿਜਲੀ ਖਪਤ ਹੋਣ 'ਤੇ ਉਨ੍ਹਾਂ ਨੂੰ ਸਾਰੀਆਂ ਯੂਨਿਟਾਂ ਦਾ ਖਰਚਾ ਪਾ ਦਿੱਤਾ ਜਾਂਦਾ ਹੈ ਪਰ ਹੁਣ ਪਾਵਰਕਾਮ ਵੱਲੋਂ ਤਿੰਨ ਹਜ਼ਾਰ ਤੋਂ ਵੱਧ ਖਪਤ ਹੋਈਆਂ ਯੂਨਿਟਾਂ ਦਾ ਖਰਚਾ ਹੀ ਪਾਇਆ ਜਾਵੇਗਾ ਅਤੇ ਅਜਿਹਾ ਕਰਨ ਨਾਲ ਉਕਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

Gurpreet Singh KangarGurpreet Singh Kangar

ਇਸ ਮੌਕੇ ਯੂਥ ਕਾਂਗਰਸ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ. ਕਾਂਗੜ ਦੇ ਕੈਬਨਿਟ ਮੰਤਰੀ ਬਣਨ ਉਪਰੰਤ ਪਿੰਡ ਕੋਇਰ ਸਿੰਘ ਵਾਲਾ ਪਹਿਲੀ ਵਾਰ ਪਹੁੰਚਣ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਡੀ.ਐਸ.ਪੀ. ਫੂਲ ਗੁਰਪ੍ਰੀਤ ਸਿੰਘ, ਪਰਦੱਮਨ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਹਰਨੇਕ ਸਿੰਘ, ਮੱਖਣ ਸਿੰਘ ਪ੍ਰਧਾਨ, ਗੁਰਤੇਜ ਸਿੰਘ ਸਾਬਕਾ ਸਰਪੰਚ, ਗੁਰਮੁੱਖ ਬਰਾੜ, ਸੁਖਦੇਵ ਸਿੰਘ ਪ੍ਰਧਾਨ, ਹਰਬੰਸ ਸਿੰਘ, ਜਸਪਾਲ ਸਿੰਘ, ਗੁਰਸੇਵਕ ਸਿੰਘ ਪੰਚ, ਸੋਨੂੰ ਬਰਾੜ ਅਤੇ ਕੇਵਲ ਸਿੰਘ ਨੰਬਰਦਾਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement