9.5 ਲੱਖ ਕਿਸਾਨ ਪਰਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ
Published : Jul 17, 2020, 9:26 am IST
Updated : Jul 17, 2020, 9:27 am IST
SHARE ARTICLE
CM Amrinder Singh
CM Amrinder Singh

ਮੰਡੀ ਬੋਰਡ ਨੇ ਕਿਸਾਨਾਂ ਤੋਂ 24 ਤਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿਚ ਸ਼ਾਮਲ ਕੀਤਾ ਗਿਆ ਸੀ।

ਸੂਬਾ ਸਰਕਾਰ ਵਲੋਂ ਇਹ ਸਕੀਮ 20 ਅਗੱਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ 45 ਲੱਖ ਪਰਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖਾਸ ਕਰ ਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ। ਸੂਬਾ ਸਰਕਾਰ ਨੇ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ।

ਮੁੱਖ ਮੰਤਰੀ ਨੇ ਦਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬੀਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤਕ ਦਾ ਇਲਾਜ ਕਰਵਾ ਸਕਦੇ ਹਨ।

'ਜੇ' ਫਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਨੂੰ 24 ਜੁਲਾਈ ਤਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ। ਇਛੁੱਕ ਕਿਸਾਨਾਂ ਵਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫ਼ਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫ਼ਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in  ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement