ਸਿੱਧੂ ਹੱਥ ਪੰਜਾਬ ਕਾਂਗਰਸ ਦਾ ਪੱਲਾ ਫੜਾਉਣ ਨਾਲ ਕਾਂਗਰਸ ਪੰਜਾਬ ’ਚ ਦਮ ਤੋੜ ਦੇਵੇਗੀ
Published : Jul 17, 2021, 8:31 am IST
Updated : Jul 17, 2021, 8:31 am IST
SHARE ARTICLE
Navjot Sidhu
Navjot Sidhu

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਚੰਡੀਗੜ੍ਹ (ਭੁੱਲਰ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ।  ਨਵਜੋਤ ਸਿੱਧੂ ਦੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਮੌਕੇ ਹੀ ਕੈਪਟਨ ਵਲੋਂ ਹਾਈਕਮਾਨ ਨੂੰ ਇਕ ਚਿੱਠੀ ਲਿਖ ਕੇ ਸਿੱਧੂ ਦਾ ਵਿਰੋਧ ਕੀਤਾ ਗਿਆ। ਇਹ ਚਿੱਠੀ ਮੁੱਖ ਮੰਤਰੀ ਦੇ ਓ.ਐਸ.ਡੀ. ਨਰਿੰਦਰ ਸਿੰਘ ਭਾਂਬਰੀ ਲੈ ਕੇ ਪੁੱਜੇ ਸਨ।

Captain Amarinder Singh, Sonia Gandhi, Navjot Sidhu Captain Amarinder Singh, Sonia Gandhi, Navjot Sidhu

ਇਸ ਤੋਂ ਪਹਿਲਾਂ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਇਸ਼ਾਰਾ ਦਿਤਾ ਸੀ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਉਣ ਦਾ ਫ਼ੈਸਲਾ ਲੈ ਲਿਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਵੀ ਜਨਤਕ ਤੌਰ ’ਤੇ ਐਲਾਨ ਕੀਤਾ ਸੀ ਕਿ ਉਹ ਕੈਪਟਨ ਦੇ ਹੇਠਾਂ ਲੱਗ ਕੇ ਕੈਬਨਿਟ ਮਨਿਸਟਰ ਬਣਨ ਨੂੰ ਤਿਆਰ ਨਹੀਂ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹ ਲਿਖਿਆ ਹੈ ਕਿ ਪੰਜਾਬ ਦੇ ਪੁਰਾਣੇ ਕਾਂਗਰਸੀ ਨਵਜੋਤ ਸਿੱਧੂ ਦੇ ਹੇਠਾਂ ਲੱਗ ਕੇ, ਕਾਂਗਰਸ ਵਿਚ ਰਹਿਣ ਲਈ ਤਿਆਰ ਨਹੀਂ। 

Navjot SidhuNavjot Sidhu

ਕਾਂਗਰਸ ਦੇ ਸੂਤਰਾਂ ਅਨੁਸਾਰ ਕਈ ਕਾਂਗਰਸੀ, ਏਨੇ ਨਿਰਾਸ਼ ਹੋ ਗਏ ਹਨ ਕਿ ਉਹ ਸਿੱਧੂ ਨੂੰ ਪ੍ਰਧਾਨ ਮੰਨਣ ਦੀ ਬਜਾਏ ਕਿਸੇ ਹੋਰ ਪਾਰਟੀ ਵਿਚ ਰਲਣਾ ਪਸੰਦ ਕਰਨਗੇ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਕੰਮਕਾਰ ਦਾ ਤਰੀਕਾ ਪਾਰਟੀ ਲਈ ਠੀਕ ਨਹੀਂ ਰਹੇਗਾ। ਪਾਰਟੀ ਵਿਚ ਫੁੱਟ ਪੈ ਜਾਵੇਗੀ। ਸਿੱਧੂ ਨੂੰ ਪ੍ਰਧਾਨ ਬਣਾਇਆ ਤਾਂ ਪੁਰਾਣੇ ਕਾਂਗਰਸੀ ਨਰਾਜ਼ ਹੋ ਜਾਣਗੇ।

captain amrinder singhcaptain amrinder singh

ਕਾਂਗਰਸ ਤੇ ਸਰਕਾਰ ਦੋਹਾਂ ਨੂੰ ਹੀ ਨੁਕਸਾਨ ਹੋਵੇਗਾ। ਹਿੰਦੂ, ਦਲਿਤ ਤੇ ਹੋਰ ਵਰਗ ਵੀ ਨਰਾਜ਼ ਹੋਣਗੇ। ਕੈਪਟਨ ਨੇ ਇਥੋਂ ਤਕ ਕਹਿ ਦਿਤਾ ਕਿ ਸਿੱਧੂ ਪ੍ਰਧਾਨ ਬਣਿਆ ਤਾਂ ਪਾਰਟੀ ਆਉਂਦੀਆਂ ਚੋਣਾਂ ਵਿਚ ਸੱਤਾ ਤੋਂ ਬਾਹਰ ਵੀ ਹੋ ਜਾਵੇਗੀ। ਕੈਪਟਨ ਨੇ ਸਿੱਧੂ ਨੂੰ ਪ੍ਰਧਾਨਗੀ ਸੌਂਪੇ ਜਾਣ ਦੀਆਂ ਖ਼ਬਰਾਂ ’ਤੇ ਸਖ਼ਤ ਨਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਗਰ ਸਿੱਧੂ ਨੂੰ ਪ੍ਰਧਾਨ ਬਣਾਇਆ ਤਾਂ ਪਾਰਟੀ ਨੂੰ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਵੀ ਹਾਈਕਮਾਨ ਦੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement