ਦਲਜੀਤ ਗਿਲਜੀਆਂ ਨੂੰ ਅਦਾਲਤ ਨੇ ਮੁੜ 4 ਦਿਨ ਦੇ ਰਿਮਾਂਡ 'ਤੇ ਭੇਜਿਆ
Published : Jul 17, 2022, 2:34 pm IST
Updated : Jul 17, 2022, 2:34 pm IST
SHARE ARTICLE
Daljeet Singh Gilzian
Daljeet Singh Gilzian

ਦਲਜੀਤ ਗਿਲਜੀਆਂ ਤੋਂ ਅੱਜ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਸੀ ਜਿਸ ਦੌਰਾਨ ਉਸ ਨੇ ਦੱਸਿਆ ਹੈ ਕਿ ਪੌਦਿਆਂ ਦੇ ਟ੍ਰੀ-ਗਾਰਡ ਵਿਚੋਂ 800 ਰੁਪਏ ਦੀ ਰਿਸ਼ਵਤ ਦਿੱਤੀ ਜਾਂਦੀ ਸੀ।

 

ਮੁਹਾਲੀ - ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਈ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਦਾ 4 ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਹੈ। ਮਾਮਲੇ ਵਿਚ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਦਲਜੀਤ ਗਿਲਜੀਆਂ ਤੋਂ ਅੱਜ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਸੀ ਜਿਸ ਦੌਰਾਨ ਉਸ ਨੇ ਦੱਸਿਆ ਹੈ ਕਿ ਪੌਦਿਆਂ ਦੇ ਟ੍ਰੀ-ਗਾਰਡ ਵਿਚੋਂ 800 ਰੁਪਏ ਦੀ ਰਿਸ਼ਵਤ ਦਿੱਤੀ ਜਾਂਦੀ ਸੀ।  

Daljeet Singh Gilzian

Daljeet Singh Gilzian

ਦਲਜੀਤ ਗਿਲਜ਼ੀਆਂ ਨੇ ਵਿਜੀਲੈਂਸ ਨੂੰ ਦੱਸਿਆ ਕਿ ਟ੍ਰੀ ਗਾਰਡ 2800 ਰੁਪਏ ਵਿਚ ਖਰੀਦਿਆਂ ਜਾਂਦਾ ਸੀ, ਜਿਸ ਵਿਚੋਂ 800 ਰੁਪਏ ਰਿਸ਼ਵਤ ਵਜੋਂ ਦਿੱਤੇ ਜਾਂਦੇ ਸਨ। ਉਸ ਨੇ ਦੱਸਿਆ ਕਿ ਇਸ ਕੰਮ ਲਈ ਉਸ ਨੇ ਇੱਕ ਹਿਸਾਰ ਦਾ ਵਿਚੋਲੀਆ ਬਿੰਦਰ ਸਿੰਘ ਰੱਖਿਆ ਹੋਇਆ ਸੀ, ਜਿਹੜਾ ਇਨ੍ਹਾਂ ਨੂੰ ਨਕਦੀ ਲਿਆ ਕੇ ਦਿੰਦਾ ਸੀ ਤੇ ਬਿੰਦਰ ਸਿੰਘ ਨੂੰ ਵੀ ਦੇਰ ਸ਼ਾਮ ਵਿਜੀਲੈਂਸ ਨੇ ਦਫ਼ਤਰ 'ਚ ਪੁੱਛਗਿਛ ਲਈ ਸੱਦਿਆ ਸੀ, ਜਿਥੇ ਉਸ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement