ਮੁਫ਼ਤ ਸਿਖਿਆ, ਸਿਹਤ ਸੇਵਾ ਨੂੰ 'ਮੁਫ਼ਤ ਦੀਆਂ ਰਿਉੜੀਆਂ' ਵੰਡਣਾ ਨਹੀਂ ਕਹਿੰਦੇ : ਕੇਜਰੀਵਾਲ
Published : Jul 17, 2022, 12:15 am IST
Updated : Jul 17, 2022, 12:15 am IST
SHARE ARTICLE
image
image

ਮੁਫ਼ਤ ਸਿਖਿਆ, ਸਿਹਤ ਸੇਵਾ ਨੂੰ 'ਮੁਫ਼ਤ ਦੀਆਂ ਰਿਉੜੀਆਂ' ਵੰਡਣਾ ਨਹੀਂ ਕਹਿੰਦੇ : ਕੇਜਰੀਵਾਲ


ਕਿਹਾ, ਇਹ ਰਿਉੜੀ ਨਹੀਂ, ਦੇਸ਼ ਦੀ ਨੀਂਹ ਹੈ

ਨਵੀਂ ਦਿੱਲੀ, 16 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ  ਬੁੰਦੇਲਖੰਡ ਐਕਸਪ੍ਰੈੱਸ-ਵੇਅ ਦਾ ਉਦਘਾਟਨ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ  'ਰਿਊੜੀ ਕਲਚਰ' ਤੋਂ ਦੇਸ਼ ਦੇ ਲੋਕਾਂ ਨੂੰ  ਸਾਵਧਾਨ ਰਹਿਣਾ ਹੈ | ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ  ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਲਟਵਾਰ ਕੀਤਾ ਹੈ | ਕੇਜਰੀਵਾਲ ਨੇ ਕਿਹਾ ਕਿ ਅਪਣੇ ਦੇਸ਼ ਦੇ ਬੱਚਿਆਂ ਨੂੰ  ਮੁਫ਼ਤ ਅਤੇ ਚੰਗੀ ਸਿਖਿਆ ਦੇਣਾ ਅਤੇ ਲੋਕਾਂ ਦਾ ਚੰਗਾ ਅਤੇ ਮੁਫ਼ਤ ਇਲਾਜ ਕਰਾਉਣਾ ਇਸ ਨੂੰ  ਮੁਫ਼ਤ ਦੀਆਂ ਰਿਉੜੀਆਂ ਵੰਡਣਾ ਨਹੀਂ ਕਹਿੰਦੇ | ਅਸੀਂ ਇਕ ਵਿਕਸਤ ਅਤੇ ਗੌਰਵਸ਼ਾਲੀ ਭਾਰਤ ਦੀ ਨੀਂਹ ਰੱਖ ਰਹੇ ਹਾਂ | ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ |
ਪ੍ਰਧਾਨ ਮੰਤਰੀ ਦੇ ਬਿਆਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਔਰਤਾਂ ਨੂੰ  ਬੱਸ 'ਚ ਮੁਫ਼ਤ ਯਾਤਰਾ ਦੀ ਸਹੂਲਤ ਦੇ ਰਹੇ ਹਾਂ | ਇਸ 'ਤੇ ਜੋ ਲੋਕ ਮੈਨੂੰ ਗਾਲ੍ਹਾਂ ਕੱਢ ਰਹੇ ਹਨ, ਉਨ੍ਹਾਂ ਨੇ ਜਨਤਾ ਦੇ ਪੈਸੇ 'ਚੋਂ ਹਜ਼ਾਰਾਂ ਕਰੋੜ ਰੁਪਏ ਖ਼ਰਚ ਕਰ ਕੇ ਅਪਣੇ ਲਈ ਪ੍ਰਾਈਵੇਟ ਜਹਾਜ਼ ਖ਼ਰੀਦੇ ਹਨ | ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ 'ਚ 18 ਲੱਖ ਬੱਚੇ ਪੜ੍ਹਦੇ ਹਨ | ਦੇਸ਼ ਭਰ 'ਚ ਸਰਕਾਰੀ ਸਕੂਲਾਂ ਦਾ ਬੇੜਾ ਗਰਕ ਸੀ |
ਉਸ ਤਰ੍ਹਾਂ ਦੀ ਹਾਲਤ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਸੀ | 18 ਲੱਖ ਬੱਚਿਆਂ ਦਾ ਭਵਿੱਖ ਬਰਬਾਦ ਸੀ | ਅੱਜ ਅਸੀਂ ਜੇਕਰ ਇਨ੍ਹਾਂ ਬੱਚਿਆਂ ਦਾ ਭਵਿੱਖ ਠੀਕ ਕੀਤਾ ਤਾਂ ਮੈਂ ਕੀ ਗੁਨਾਹ ਕਰ ਰਿਹਾ ਹਾਂ? ਅੱਜ ਮੇਰਾ ਮਜ਼ਾਕ ਉਡਾਇਆ ਜਾ ਰਿਹਾ ਹੈ | ਇਹ ਰਿਉੜੀ ਨਹੀਂ ਹੈ, ਦੇਸ਼ ਦੀ ਨੀਂਹ ਹੈ | ਅੱਜ ਦਿੱਲੀ ਦੇ ਸਰਕਾਰੀ ਹਸਪਤਾਲ ਸ਼ਾਨਦਾਰ ਕਰ ਦਿਤੇ ਹਨ | ਮੁਹੱਲਾ ਕਲੀਨਿਕ ਸ਼ਾਨਦਾਰ ਕਰ ਦਿਤੇ ਹਨ, ਜਿਨ੍ਹਾਂ ਦੀ ਚਰਚਾ ਪੂਰੀ ਦੁਨੀਆ 'ਚ ਹੋ ਰਹੀ ਹੈ |     (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement