ਅਮਨ ਅਰੋੜਾ ਵਲੋਂ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ
Published : Jul 17, 2022, 12:08 am IST
Updated : Jul 17, 2022, 12:08 am IST
SHARE ARTICLE
image
image

ਅਮਨ ਅਰੋੜਾ ਵਲੋਂ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

 

ਜਖੇਪਲ ਚੌਵਾਸ ਵਿਖੇ ਰਵਾਇਤੀ ਬੂਟਾ ਲਗਾ ਕੇ ਕੀਤੀ ਸ਼ੁਰੂਆਤ


ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ ਭਗਵੰਤ ਸਿੰਘ ਚੰਦੜ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ | ਇਸ ਮੌਕੇ ਉਨ੍ਹਾਂ ਲੋਕਾਂ ਨੂੰ  ਬੂਟੇ ਲਗਾਉਣ ਅਤੇ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿਤਾ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ  ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ  ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਚੌਗਿਰਦੇ ਨੂੰ  ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਫ਼ਲ ਹੋ ਸਕਦੀ ਹੈ |
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਤਾਵਰਣ ਨੂੰ  ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਅਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ  ਸਾਫ਼-ਸੁਥਰਾ ਅਤੇ ਹਰਿਆਵਲ ਭਰਪੂਰ ਚੌਗਿਰਦਾ ਮੁਹਈਆ ਕਰਵਾ ਸਕੀਏ | ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਚੌਵਾਸ ਦੀਆਂ ਮੋਹਤਬਰ ਸ਼ਖ਼ਸੀਅਤਾਂ, ਪਰਮ ਕੁਮਾਰ, ਹਰਦੀਪ ਸਿੰਘ ਭਰੁਰ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਵੀ ਹਾਜ਼ਰ ਸਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement