ਮਾਪਿਆਂ 'ਤੇ ਟੁੱਟਾ ਦੁੱਖਾਂ ਦਾ ਪਹਾੜ! ਸੁਨਹਿਰੀ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਗਈ ਜਾਨ
Published : Jul 17, 2022, 8:39 pm IST
Updated : Jul 17, 2022, 8:39 pm IST
SHARE ARTICLE
RIP
RIP

ਕਰੀਬ ਸਵਾ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ ਗੁਰਪ੍ਰੀਤ ਸਿੰਘ 

ਫਿਰੋਜ਼ਪੁਰ : ਚੰਗੇ ਭਵਿੱਖ ਲਈ ਵਿਦੇਸ਼ ਗਏ ਪੁੱਤਰ ਦੀ ਮੌਤ ਦੀ ਖਬਰ ਸੁਣਨੀ ਕਿਸੇ ਵੀ ਮਾਤਾ -ਪਿਤਾ ਲਈ ਅਸਹਿ ਹੁੰਦੀ ਹੈ ਪਰ ਕੁਦਰਤ ਦੀ ਇਸ ਖੇਡ ਅੱਗੇ ਕਿਸੇ ਦਾ ਵੀ ਵੱਸ ਨਹੀਂ ਚਲਦਾ। ਤਾਜ਼ਾ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।

DeathDeath

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਕੈਂਟ ਨਾਲ ਸਬੰਧਿਤ ਨੌਜਵਾਨ ਗੁਰਪ੍ਰੀਤ ਸਿੰਘ ਕਰੀਬ ਸਵਾ ਕੁ ਸਾਲ ਪਹਿਲਾਂ ਦੁਬਈ ਗਿਆ ਸੀ ਜਿਥੇ ਉਸ ਦੀ ਅਚਾਨਕ ਮੌਤ ਹੋ ਗਈ। ਮਰਹੂਮ ਗੁਰਪ੍ਰੀਤ ਦੀ ਉਮਰ ਮਹਿਜ਼ 35 ਸਾਲ ਸੀ ਅਤੇ ਬੀਤੀ 5 ਜੁਲਾਈ ਨੂੰ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਮਿਲੀ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਸਹਾਰਾ ਸੀ।

photo photo

ਪੁੱਤਰ ਦੇ ਜਾਣ ਮਗਰੋਂ ਉਸ ਦੀ ਦੇਹ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਵਲੋਂ ਡਾ.ਐੱਸ.ਪੀ. ਸਿੰਘ ਓਬਰਾਏ ਤੱਕ ਪਹੁੰਚ ਕੀਤੀ ਗਈ ਜਿਨ੍ਹਾਂ ਦੇ ਉੱਧਮ ਸਦਕਾ ਅੱਜ ਗੁਰਪ੍ਰੀਤ ਸਿੰਘ ਦੀ ਦੇਹ ਭਾਰਤ ਵਾਪਸ ਆ ਗਈ ਹੈ। ਪੁੱਤਰ ਦੀ ਦੇਹ ਦੇਖ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement