ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ

By : GAGANDEEP

Published : Jul 17, 2023, 2:37 pm IST
Updated : Jul 17, 2023, 2:37 pm IST
SHARE ARTICLE
photo
photo

ਦੂਜਾ ਗੰਭੀਰ ਰੂਪ 'ਚ PGI ਦਾਖ਼ਲ

 

ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ ਐਤਵਾਰ ਰਾਤ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿਤੀਆਂ। ਇਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ। ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ। ਦੋਵੇਂ ਪਿੰਡ ਭਾਗੋਮਾਜਰਾ ਵਿਚ ਪੈਂਦੀ ਸਰਪੰਚ ਕਲੋਨੀ ਵਿਚ ਇਕ ਮਕਾਨ ਵਿਚ ਕਿਰਾਏ ’ਤੇ ਰਹਿ ਰਹੇ ਸਨ।

ਇਹ ਵੀ ਪੜ੍ਹੋ: ਅਮਰੀਕਾ ਦੇ ਪੈਨਸਿਲਵੇਨੀਆ 'ਚ ਹੜ੍ਹ ਨੇ ਮਚਾਈ ਤਬਾਹੀ, ਪੰਜ ਲੋਕਾਂ ਦੀ ਮੌਤ ਤੇ ਕਈ ਲਾਪਤਾ

ਐਤਵਾਰ ਰਾਤ ਨੂੰ ਦੋ ਨੌਜਵਾਨ ਮੂੰਹ 'ਤੇ ਕੱਪੜੇ ਬੰਨ੍ਹ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨਾਲ ਝਗੜਾ ਕਰਨ ਲੱਗੇ। ਇਸ ਦੌਰਾਨ ਅਚਾਨਕ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿਤੀ। ਗੋਲੀਬਾਰੀ ਤੋਂ ਬਚਣ ਲਈ ਨੌਜਵਾਨਾਂ ਨੇ ਲੁਕਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਲੱਗਣ ਨਾਲ ਅਨੁਜ ਅਤੇ ਪਵਨੀਤ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਹੜ੍ਹ ਨਾਲ ਹੋਈ ਤਬਾਹੀ ਨੂੰ ਵੇਖ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਦੋਵਾਂ ਵਿਦਿਆਰਥੀਆਂ ਨੂੰ ਜ਼ਖ਼ਮੀ ਦੇਖ ਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿਤਾ। ਜਦਕਿ ਗੰਭੀਰ ਜ਼ਖਮੀ ਪਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫਰ ਕਰ ਦਿਤਾ। ਪਵਨੀਤ ਦਾ ਹੁਣ ਉਥੇ ਇਲਾਜ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement