ਮੰਤਰੀ ਗੁਰਮੀਤ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ CM ਰਾਹਤ ਫੰਡ 'ਚ ਇਕ ਮਹੀਨੇ ਦੀ ਦਿਤੀ ਤਨਖ਼ਾਹ

By : GAGANDEEP

Published : Jul 17, 2023, 4:53 pm IST
Updated : Jul 17, 2023, 4:57 pm IST
SHARE ARTICLE
photo
photo

ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ 'ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ  ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ। ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement