500 ਰੁਪਏ ਲਈ ਪਤਨੀ ਦਾ ਕਤਲ: ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
Published : Jul 17, 2023, 9:27 pm IST
Updated : Jul 17, 2023, 9:28 pm IST
SHARE ARTICLE
File Photo
File Photo

ਪਤੀ ਗ੍ਰਿਫਤਾਰ, 5 ਬੱਚੇ ਹੋਏ ਬੇਸਹਾਰਾ

 

ਪਠਾਨਕੋਟ: ਹਲਕਾ ਭੋਆ ਦੇ ਪਿੰਡ ਖੋਬਾ ਵਿਚ ਘਰੇਲੂ ਝਗੜੇ ਦੌਰਾਨ ਪਤੀ ਨੇ ਅਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ। ਦਸਿਆ ਜਾ ਰਿਹਾ ਹੈ ਕਿ ਪਤੀ ਵਲੋਂ ਦਿਤੇ 500 ਰੁਪਏ ਪਤਨੀ ਨੇ ਖਰਚ ਕੀਤੇ ਸਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਪਤੀ ਨੇ ਗੁੱਸੇ 'ਚ ਆ ਕੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਜਿਸ ਤੋਂ ਬਾਅਦ ਉਹ ਜ਼ਖਮੀ ਪਤਨੀ ਨੂੰ ਲੈ ਕੇ ਹਸਪਤਾਲ ਪਹੁੰਚਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਕੇਂਦਰ ਦੇ ਆਰਡੀਨੈਂਸ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਸੰਵਿਧਾਨਕ ਬੈਂਚ ਨੂੰ ਭੇਜਣ ਦੇ ਸੰਕੇਤ ਦਿਤੇ

ਮ੍ਰਿਤਕਾ ਦੀ ਪਛਾਣ ਪ੍ਰਵੀਨ ਕੌਰ ਪਤਨੀ ਪਰਮਿੰਦਰ ਸਿੰਘ ਵਾਸੀ ਖੋਬਾ ਵਜੋਂ ਹੋਈ ਹੈ। ਧੀ ਏਕਮ ਜੀਤ ਕੌਰ ਨੇ ਦਸਿਆ ਕਿ ਜਦੋਂ ਉਸ ਦੇ ਪਿਤਾ ਰਾਤ ਨੂੰ ਕੰਮ ਤੋਂ ਪਰਤੇ ਤਾਂ ਪੈਸਿਆਂ ਨੂੰ ਲੈ ਕੇ ਮਾਂ ਨਾਲ ਲੜਾਈ-ਝਗੜਾ ਕਰਨ ਲੱਗੇ। ਝਗੜਾ ਇੰਨਾ ਵੱਧ ਗਿਆ ਕਿ ਪਿਤਾ ਪਰਮਿੰਦਰ ਸਿੰਘ ਨੇ ਮਾਂ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿਤਾ। ਬਾਅਦ ਵਿਚ ਉਸ ਨੂੰ ਹਸਪਤਾਲ ਵੀ ਲਿਜਾਇਆ ਗਿਆ, ਜਿਥੇ ਪ੍ਰਵੀਨ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਭਾਰਤ ’ਚ ਪੰਜ ਸਾਲਾਂ ਦੌਰਾਨ 13.5 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ, ਪੇਂਡੂ ਖੇਤਰਾਂ ’ਚ ਗਰੀਬਾਂ ਦੀ ਗਿਣਤੀ ਸਭ ਤੋਂ ਵੱਧ ਘਟੀ  

ਪਿੰਡ ਦੇ ਸਰਪੰਚ ਅਤੇ ਹੋਰਾਂ ਨੇ ਦਸਿਆ ਕਿ ਪਰਮਿੰਦਰ ਸਿੰਘ ਕਰੀਬ ਸੱਤ-ਅੱਠ ਸਾਲ ਪਹਿਲਾਂ ਪਿੰਡ ਵਿਚ ਕਿਰਾਏ ’ਤੇ ਰਹਿਣ ਲਈ ਆਇਆ ਸੀ। ਹੁਣ ਉਸ ਨੇ ਪਿੰਡ ਵਿਚ ਹੀ ਜ਼ਮੀਨ ਲੈ ਕੇ ਘਰ ਬਣਾ ਲਿਆ ਸੀ। ਪਰਮਿੰਦਰ ਸਿੰਘ ਅਤੇ ਪ੍ਰਵੀਨ ਕੁਮਾਰੀ ਦਾ ਪ੍ਰੇਮ ਵਿਆਹ ਹੋਇਆ ਸੀ। ਅਜਿਹੇ 'ਚ ਉਨ੍ਹਾਂ ਦੇ 5 ਬੱਚੇ ਹਨ।

ਇਹ ਵੀ ਪੜ੍ਹੋ: ਭਾਜਪਾ ਵਿਰੁਧ ਰਣਨੀਤੀ ’ਤੇ ਬੇਂਗਲੁਰੂ ’ਚ ਵਿਰੋਧੀ ਪਾਰਟੀਆਂ ਵਲੋਂ ‘ਅਸੀਂ ਇਕ ਹਾਂ’ ਦਾ ਸੰਦੇਸ਼  

ਘਟਨਾ ਤੋਂ ਬਾਅਦ ਬੱਚਿਆਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੈ। ਡੀ.ਐਸ.ਪੀ. ਸੁਮੀਰ ਸਿੰਘ ਮਾਨ ਨੇ ਦਸਿਆ ਕਿ ਮ੍ਰਿਤਕਾ ਦੇ ਪਤੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਵਿਰੁਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement