ਗੁਰਬਾਣੀ ਦੇ ਪ੍ਰਸਾਰਣ ਦੇ ਮੁੱਦੇ ’ਤੇ ਮਹੇਸ਼ ਇੰਦਰ ਗਰੇਵਾਲ ਨੇ ਸੀ.ਐਮ. ਭਗਵੰਤ ਮਾਨ ਨੂੰ ਕੀਤੇ ਸਵਾਲ
Published : Jul 17, 2023, 5:24 pm IST
Updated : Jul 17, 2023, 5:25 pm IST
SHARE ARTICLE
photo
photo

ਉਨ੍ਹਾਂ ਸੀ.ਐਮ. ਨੂੰ ਪੁੱਛਿਆ, ਕੀ ਉਨ੍ਹਾਂ ਨੂੰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਕਦੇ ਕੋਈ ਸ਼ਿਕਾਇਤ ਮਿਲੀ ਹੈ

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਬਰਬਾਦ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਚਰਚਾ ਕੀਤੀ ਅਤੇ ਸੀ.ਐਮ. ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਗੁਰਦੁਆਰਾ ਐਕਟ ਨੂੰ ਲੈ ਕੇ ਰਾਜਪਾਲ ਨੂੰ ਪੱਤਰ ਲਿਖ ਰਹੇ ਹਨ। ਉਨ੍ਹਾਂ ਸੀ.ਐਮ. ਨੂੰ ਪੁੱਛਿਆ, ਕੀ ਉਨ੍ਹਾਂ ਨੂੰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਕਦੇ ਕੋਈ ਸ਼ਿਕਾਇਤ ਮਿਲੀ ਹੈ। ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਠੇਕੇ ਦੀ ਪਰਿਭਾਸ਼ਾ ਨਹੀਂ ਪਤਾ। ਮੁਫਤ ਸੇਵਾ, ਕੋਈ ਇਕਰਾਰਨਾਮਾ ਨਹੀਂ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਸਮੁੱਚਾ ਸਿੱਖ ਪੰਥ ਇਸ ਗੱਲ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ ਕਿ ਕੋਈ ਸਰਕਾਰ ਸਿੱਖ ਪੰਥ ਵਿਚ ਦਖਲ ਦੇਵੇ। ਪੰਜਾਬ ਸਰਕਾਰ ਦਾ ਜੋ ਮਤਾ ਹੈ ਉਹ ਕਦੇ ਪਾਸ ਨਹੀਂ ਹੋ ਸਕਦਾ। ਕਿਉਂਕਿ ਇਹ ਚਾਹੁੰਦੇ ਸਨ ਕਿ ਲੋਕ ਕਿਸੇ ਨਾ ਕਿਸੇ ਤਰੀਕੇ ਨਾਲ ਗੁਰਬਾਣੀ ਤੋਂ ਵਾਂਝੇ ਹੋ ਜਾਣ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement